The Khalas Tv Blog India ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਈਸਟ ਸੀਟ ਲਈ ਕੀਤਾ ਦਾਅਵਾ, “2027 ਚੋਣਾਂ ਲਈ ਮੇਰੀ ਪੂਰੀ ਤਿਆਰੀ”
India Punjab

ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਈਸਟ ਸੀਟ ਲਈ ਕੀਤਾ ਦਾਅਵਾ, “2027 ਚੋਣਾਂ ਲਈ ਮੇਰੀ ਪੂਰੀ ਤਿਆਰੀ”

ਬਿਊਰੋ ਰਿਪੋਰਟ (ਚੰਡੀਗੜ੍ਹ, 1 ਅਕਤੂਬਰ 2025): ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਇੱਕ ਵਾਰੀ ਫਿਰ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਅੱਜ (1 ਅਕਤੂਬਰ) ਅੰਮ੍ਰਿਤਸਰ ਈਸਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਦਾਅਵੇਦਾਰੀ ਕੀਤੀ ਹੈ। ਚੰਡੀਗੜ੍ਹ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ ਅਤੇ ਵਿਧਾਇਕ ਬਣ ਕੇ ਇਹ ਕੰਮ ਹੋਰ ਵਧੀਆ ਢੰਗ ਨਾਲ ਕਰ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਲਕੇ ਦੇ ਲੋਕ ਵੀ ਚਾਹੁੰਦੇ ਹਨ ਕਿ ਉਹ ਚੋਣ ਲੜਨ।

ਜਾਣਕਾਰੀ ਲਈ, ਨਵਜੋਤ ਕੌਰ ਕਾਫ਼ੀ ਸਮੇਂ ਤੋਂ ਕਾਂਗਰਸ ਅਤੇ ਰਾਜਨੀਤੀ ਤੋਂ ਦੂਰ ਸਨ, ਪਰ ਹੁਣ ਉਨ੍ਹਾਂ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ।

ਨਵਜੋਤ ਕੌਰ ਨੇ ਕਿਹਾ ਕਿ ਉਹ ਪਹਿਲਾਂ ਵੀ ਲੋਕਾਂ ਦੀ ਸੇਵਾ ਕਰਦੇ ਰਹੇ ਹਨ ਅਤੇ ਹੁਣ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਦੁਬਾਰਾ ਸਰਗਰਮ ਹੋ ਗਏ ਹਨ। ਉਨ੍ਹਾਂ ਦੇ ਖੇਤਰ ਦੇ ਲੋਕ ਚਾਹੁੰਦੇ ਹਨ ਕਿ ਉਹ ਫਿਰ ਤੋਂ ਚੋਣ ਲੜਨ ਅਤੇ ਉਹ ਇਸ ਭਾਵਨਾ ਦਾ ਸਨਮਾਨ ਕਰਨਗੇ।

ਉਨ੍ਹਾਂ ਨੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਬਾਰੇ ਜ਼ਿਆਦਾ ਕੁਝ ਨਹੀਂ ਕਿਹਾ, ਪਰ ਇਹ ਜ਼ਰੂਰ ਦੱਸਿਆ ਕਿ ਉਹ 2027 ਦੀਆਂ ਚੋਣਾਂ ਲਈ ਤਿਆਰ ਹਨ। ਨਵਜੋਤ ਕੌਰ ਨੇ ਸਾਫ਼ ਕੀਤਾ ਕਿ ਚੋਣ ਲੜਨ ਲਈ ਟਿਕਟ ਦੇਣਾ ਜਾਂ ਨਾ ਦੇਣਾ ਪਾਰਟੀ ਹਾਈਕਮਾਨ ਦਾ ਅਧਿਕਾਰ ਹੈ, ਪਰ ਉਨ੍ਹਾਂ ਨੇ ਖੁਦ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਹਨ।

Exit mobile version