Punjab

ਨਵਜੋਤ ਸਿੱਧੂ ਨੇ ਨਿਯੁਕਤ ਕੀਤੇ ਚਾਰ ਸਲਾਹਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪੱਤਰ ਜਾਰੀ ਕਰਦਿਆਂ ਐਲ਼ਾਨ ਕੀਤਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਹੈਸੀਅਤ ਨਾਲ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਚਾਰ ਸਲਾਹਕਾਰ ਨਿਯੁਕਤ ਕਰ ਰਹੇ ਹਨ।

ਉਨ੍ਹਾਂ ਵੱਲੋਂ ਨਿਯੁਕਤ ਕੀਤੇ ਸਲਾਹਕਾਰਾਂ ਵਿੱਚ ਮੈਂਬਰ ਲੋਕ ਸਭਾ ਡਾ. ਅਮਰ ਸਿੰਘ, ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ, ਮਾਲਵਿੰਦਰ ਸਿੰਘ ਮਾਲੀ ਤੇ ਡਾ. ਪਿਆਰੇ ਲਾਲ ਗਰਗ ਦਾ ਨਾਂ ਸ਼ਾਮਿਲ ਹੈ।ਸਿੱਧੂ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਸੰਬੰਧੀ ਇਨ੍ਹਾਂ ਦੇ ਨਜ਼ਰੀਏ ਉੱਤੇ ਕੰਮ ਕਰਕੇ ਉਹ ਨਿੱਜੀ ਤੌਰ ‘ਤੇ ਇਨ੍ਹਾਂ ਦਾ ਬਹੁਤ ਸਤਿਕਾਰ ਕਰ ਰਹੇ ਹਨ। ਇਹ ਜਾਣਕਾਰੀ ਸਿੱਧੂ ਨੇ ਆਪਣੇ ਆਫੀਸ਼ਿਅਲ ਟਵਿੱਟਰ ਅਕਾਉਂਟ ਉੱਤੇ ਵੀ ਦਿੱਤੀ ਹੈ।