The Khalas Tv Blog Punjab “ਆਪ” ਨਾਲ ਗੱਠਜੋੜ ਦੇ ਹੱਕ ‘ਚ ਆਏ ਨਵਜੋਤ ਸਿੱਧੂ , ਕਿਹਾ‘ ਨਿੱਜੀ ਸੁਆਰਥ ਛੱਡ ਕੇ ਚੋਣਾਂ ਅਗਲੀ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਨੇ ‘
Punjab

“ਆਪ” ਨਾਲ ਗੱਠਜੋੜ ਦੇ ਹੱਕ ‘ਚ ਆਏ ਨਵਜੋਤ ਸਿੱਧੂ , ਕਿਹਾ‘ ਨਿੱਜੀ ਸੁਆਰਥ ਛੱਡ ਕੇ ਚੋਣਾਂ ਅਗਲੀ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਨੇ ‘

Navjot Sidhu came in favor of alliance with AAP

ਚੰਡੀਗੜ੍ਹ : ਭਾਜਪਾ ਖ਼ਿਲਾਫ਼ ਕੌਮੀ ਪੱਧਰ ’ਤੇ ਕਾਂਗਰਸ ਦੇ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (INDIA) ਦਾ ਹਿੱਸਾ ਬਣਨ ’ਤੇ ਭਾਵੇਂ ਬਹੁਤੇ ਕਾਂਗਰਸੀ ਖ਼ੁਸ਼ ਹਨ। ਪਰ ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਨਾਂਹ ਪੱਖੀ ਹੁੰਗਾਰਾ ਰਿਹਾ ਹੈ ਪਰ ਇਸੇ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ (ਆਪ) ਨਾਲ ਸੰਸਦੀ ਚੋਣਾਂ ਵਿਚ ਗਠਜੋੜ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਦੇਸ਼ ਦੇ ਹਿੱਤ ਵਿਚ ਲੋਕ ਸਭਾ ਚੋਣਾਂ ਮਿਲ ਕੇ ਲੜਨੀਆਂ ਪੈਣਗੀਆਂ।

ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ‘ਆਪ’ ਨਾਲ ਗਠਜੋੜ ‘ਤੇ ਸਹਿਮਤੀ ਪ੍ਰਗਟਾਈ ਹੈ।ਨਵਜੋਤ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ‘ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ।

ਇਹ ਇੱਕ ਵੱਡੇ ਕਾਰਨ ਲਈ ਹੈ, ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਖਿੱਚਣ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।ਸਾਡੀ ਜਮਹੂਰੀਅਤ ਦੀ ਰਾਖੀ ਲਈ ਸੁਆਰਥੀ ਸਵਾਰਥਾਂ ਨਾਲ ਭਰੀ ਮਾੜੀ ਮੋਟੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ।ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ, ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ।

ਦੱਸਣਯੋਗ ਹੈ ਕਿ ਹਾਲ ਹੀ ਵਿਚ ਵਿੱਤ ਮੰਤਰੀ ਤੇ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਰਾਜ ਵਿਚ ਸੰਸਦੀ ਚੋਣਾਂ ਕਾਂਗਰਸ ਨਾਲ ਗੱਠਜੋੜ ਕਰ ਕੇ ਲੜੇਗੀ ਤਾਂ ਕਿ ਮੁਲਕ ਨੂੰ ਬਚਾਇਆ ਜਾ ਸਕੇ।

Exit mobile version