Punjab

ਨਵਜੋਤ ਸਿੱਧੂ ਨੇ ਆਪਣੇ ਟਵੀਟਾਂ ਰਾਹੀਂ ਚੋਣ ਕਮਿਸ਼ਨ ਨੂੰ ਚੋਣਾਂ ਬਾਰੇ ਦਿੱਤੀ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੱਛਮੀ ਬੰਗਾਲ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ‘ਤੇ ਚੋਣ ਕਮਿਸ਼ਨ ਨੂੰ ਅਸਿੱਧੇ ਤੌਰ ‘ਤੇ ਨਸੀਹਤ ਦਿੰਦਿਆਂ ਕਿਹਾ ਕਿ, ‘ਚੋਣ ਕਮਿਸ਼ਨ ਨੂੰ ਚੋਣਾਂ ਦੀ ਸੱਚਾਈ ਨੂੰ ਕਾਇਮ ਰੱਖਣਾ ਚਾਹੀਦਾ ਹੈ। ਸਾਡੇ ਲੋਕਤੰਤਰ ਦਾ ਨਿਚੋੜ ਸੁਤੰਤਰ ਅਤੇ ਨਿਰਪੱਖ ਚੋਣਾਂ ਹਨ। ਚੋਣ ਕਮਿਸ਼ਨ ਵੱਲੋਂ ਭਾਰਤ ਦੇ ਲੋਕਤੰਤਰ ਦੀ ਬੁਨਿਆਦ ਨੂੰ ਹਿਲਾਉਣ ਵਾਲੀਆਂ ਗੰਭੀਰ ਚਾਲਾਂ ‘ਤੇ ਜ਼ੋਰ ਦਿੱਤਾ ਗਿਆ ਹੈ’।

ਨਵਜੋਤ ਸਿੱਧੂ ਨੇ ਪਿਛਲੇ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਆਪਣੀ ਮੰਗ ਨੂੰ ਦੁਹਰਾਉਂਦਿਆ ਕਿਹਾ ਕਿ ‘ਭਾਰਤ ਨੂੰ ਬੈਲਟ ਪੇਪਰ ਰਾਹੀਂ ਵੋਟ ਦੇਣੀ ਚਾਹੀਦੀ ਹੈ, ਜੋ ਕਿ ਇੱਕ ਸਖਤ ਅਤੇ ਸਹੀ ਕਦਮ ਹੈ’। ਸਿੱਧੂ ਨੇ ਬ੍ਰਿਟੇਨ, ਅਮਰੀਕਾ ਵਰਗੇ ਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ‘ਇਨ੍ਹਾਂ ਦੇਸ਼ਾਂ ਵਿੱਚ ਸਾਰੇ ਲੋਕ ਬੈਲਟ ਪੇਪਰ ਦੁਆਰਾ ਵੋਟ ਪਾਉਂਦੇ ਹਨ’।