International Others Poetry

ਸਿੱਧੂ ਦੀ ਵਾਪਸੀ, ਪਟਿਆਲਾ ‘ਚ ਕੀਤੀ ਮੀਟਿੰਗ

ਨਵਜੋਤ ਸਿੰਘ ਸਿੱਧੂ ਵੱਲੋਂ ਸਿਆਸਤ ਤੋਂ ਕਿਨਾਰਾ ਕੀਤਾ ਹੋਇਆ ਸੀ। ਉਨ੍ਹਾਂ ਨੇ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਸਿੱਧੂ ਲੋਕ ਸਭਾ ਚੋਣਾਂ ‘ਚ ਪ੍ਰਚਾਰ ਦੀ ਜਗ੍ਹਾ ਆਈਪੀਐਲ ਵਿੱਚ ਨਜ਼ਰ ਆ ਰਹੇ ਸਨ। ਅੱਜ ਅਚਾਨਕ ਉਨ੍ਹਾਂ ਨੇ ਪਟਿਆਲਾ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਵੀ ਹਾਜ਼ਰ ਸਨ। ਪੰਜਾਬ ਕਾਂਗਰਸ ‘ਤੇ ਲੱਗੇ ਦੋਸ਼ਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਪਟਿਆਲਾ ਸਥਿਤ ਆਪਣੇ ਘਰ ਮੀਟਿੰਗ ਕੀਤੀ। ਜਿਸ ਵਿੱਚ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਸੁਰਜੀਤ ਧੀਮਾਨ, ਜਗਦੇਵ ਕਮਾਲੂ, ਮਹੇਸ਼ ਇੰਦਰ ਸਿੰਘ, ਨਾਜ਼ਰ ਸਿੰਘ ਮਾਨਸਾਹੀਆ ਸ਼ਾਮਲ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਨੂੰ ਲੈ ਕੇ ਸਿੱਧੂ ਨੇ ਸੀਨੀਅਰ ਆਗੂਆਂ ਨਾਲ ਹੀ ਗੱਲਬਾਤ ਕੀਤੀ ਹੈ।

ਪਹਿਲਾਂ ਹੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ

ਨਵਜੋਤ ਸਿੰਘ ਸਿੱਧੂ ਨੇ ਆਈਪੀਐਲ ਵਿੱਚ ਕੁਮੈਂਟਰੀ ਸ਼ੁਰੂ ਕਰ ਦਿੱਤੀ ਹੈ। IPL ‘ਚ ਇਕ ਵਾਰ ਫਿਰ ਸਿੱਧੂ ਆਪਣੇ ਬੋਲਾਂ ਨਾਲ ਛਾਏ ਹੋਏ ਹਨ ਅਤੇ ਲੋਕ ਉਸ ਦੀ ਕੁਮੈਂਟਰੀ ਨੂੰ ਵੀ ਪਸੰਦ ਕਰ ਰਹੇ ਹਨ। ਬੀਤੇ ਕੁਝ ਸਮੇਂ ਤੋਂ ਉਹ ਸਿਆਸਤ ਵਿੱਚ ਸਰਗਰਮ ਨਹੀਂ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਲੜਨ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਰਾਜਸਥਾਨ ਵਿੱਚ ਡਾਕਟਰ ਨਵਜੋਤ ਕੌਰ ਦੀ ਸਰਜਰੀ ਅਤੇ ਉਨ੍ਹਾਂ ਦੀ ਪਤਨੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੰਘ ਨੇ ਫਿਲਹਾਲ ਰਾਜਨੀਤੀ ਵਿੱਚ ਸਰਗਰਮ ਰਹਿਣ ਤੋਂ ਅਸਮਰੱਥਾ ਪ੍ਰਗਟਾਈ ਸੀ।