India Punjab

ਕੀ ਪ੍ਰਧਾਨਗੀ ਦੀ ਕੁਰਸੀ ਉੱਤੇ ਮੁੜ ਬਹਿ ਗਏ ਹਨ ਸਿੱਧੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਵਾਲੀ ਕੁਰਸੀ ਉੱਤੇ ਮੁੜ ਆ ਗਏ ਹਨ ਕਿ ਨਹੀਂ ਇਸਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਕਹਿ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਵਾਪਿਸ ਲੈ ਲਿਆ ਹੈ ਤੇ ਉਹ ਮੁੜ ਤੋਂ ਕੰਮ ਸ਼ੁਰੂ ਕਰ ਰਹੇ ਹਨ, ਪਰ ਨਵਜੋਤ ਸਿੰਘ ਸਿੱਧੂ ਨੇ ਹਾਲੇ ਇਸ ਬਾਰੇ ਕੋਈ ਆਫਿਸ਼ੀਅਲ ਪੁਸ਼ਟੀ ਨਹੀਂ ਕੀਤੀ ਹੈ।

ਮੀਡੀਆ ਵਿੱਚ ਆਈਆਂ ਖਬਰਾਂ ਦੀ ਮੰਨੀਏ ਤਾਂ ਇਹ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਦਿੱਲੀ ਵਿਚ ਰਾਹੁਲ ਗਾਂਧੀ ਨੂੰ ਮਿਲੇ ਹਨ ਤੇ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਰਾਹੁਲ ਗਾਂਧੀ ਨੂੰ ਸਾਰੇ ਮੁੱਦੇ ਦੱਸੇ ਗਏ ਹਨ ਤੇ ਇਹ ਭਰੋਸਾ ਵੀ ਮਿਲਿਆ ਹੈ ਕਿ ਸਾਰੇ ਮੁੱਦਿਆਂ ਦਾ ਹੱਲ ਕੱਢਿਆ ਜਾਵੇਗਾ। ਇਸ ਤੋਂ ਬਾਅਦ ਸਿੱਧੂ ਦਾ ਕਹਿਣਾ ਹੈ ਕਿ ਮੈਂ ਪ੍ਰਧਾਨ ਦੇ ਰੂਪ ਵਿੱਚ ਫਿਰ ਤੋਂ ਕੰਮ ਸ਼ੁਰੂ ਕਰਾਂਗਾ।


ਉੱਧਰ, ਸਿੱਧੂ ਦੇ ਬਾਰੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਵੱਡਾ ਬਿਆਨ ਦਿੱਤਾ ਹੈ ਕਿ ਰਾਹੁਲ ਗਾਂਧੀ ਨੂੰ ਦੱਸਿਆ ਗਿਆ ਹੈ ਕਿ ਸਿੱਧੂ ਪ੍ਰਧਾਨ ਦੇ ਰੂਪ ਵਿਚ ਆਪਣੀ ਡਿਊਟੀ ਸ਼ੁਰੂ ਕਰ ਰਹੇ ਹਨ। ਰਾਵਤ ਦਾ ਕਹਿਣਾ ਹੈ ਕਿ ਹੁਣ ਸਾਡੇ ਲਈ ਅਸਤੀਫੇ ਦਾ ਮਾਮਲਾ ਖਤਮ ਹੋ ਗਿਆ ਹੈ।