‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ):-ਨਵਜੋਤ ਸਿੰਘ ਸਿੱਧੂ ਨੇ ਲਖੀਮਪੁਰ ਘਟਨਾ ਮਾਮਲੇ ਵਿੱਚ ਦੋਸ਼ੀ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਕੱਲ੍ਹ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਜੇਕਰ ਲਖੀਮਪੁਰ ਘਟਨਾ ਦੇ ਦੋਸ਼ੀ ਮੰਤਰੀ ਦੇ ਬੇਟੇ ਦੀ ਕੱਲ੍ਹ ਤੱਕ ਗ੍ਰਿਫਤਾਰੀ ਨਹੀਂ ਹੁੰਦੀ ਤਾਂ ਉਹ ਕੱਲ੍ਹ ਤੋਂ ਹੀ ਭੁੱਖ ਹੜਤਾਲ ‘ਤੇ ਬੈਠਣਗੇ। ਸਿੱਧੂ ਨੇ ਕਿਹਾ ਕਿ ਉਹਨਾਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਕੋਲ ਰੱਖੀਆਂ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਮੈਂ ਹਮੇਸ਼ਾ ਕਿਸਾਨਾਂ ਨਾਲ ਖੜ੍ਹਾ ਰਹਾਂਗਾ। ਸਿੱਧੂ ਨੇ ਕਿਹਾ ਕਿ ਉਹ ਕਾਂਗਰਸੀ ਵਰਕਰ ਹਨ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਸਿਆਸਤ ਕੋ ਲਹੂ ਪੀਨੇ ਕੀ ਲਤ ਹੈ, ਵਰਨਾ ਮੁਲਕ ਮੇਂ ਸਬ ਖੈਰੀਅਤ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਸਿਆਸਤ ਕੋ ਲਹੂ ਪੀਨੇ ਕੀ ਲਤ ਹੈ, ਵਰਨਾ ਮੁਲਕ ਮੇਂ ਸਬ ਖੈਰੀਅਤ ਹੈ।
