India Punjab

ਸਿਆਸਤ ’ਚ ਮੁੜ ਸਰਗਰਮ ਹੋਏ ਨਵਜੋਤ ਸਿੱਧੂ, ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਪੈਦਾ ਕਰ ਦਿੱਤੀ ਹੈ। ਉਹ ਅਚਾਨਕ ਦਿੱਲੀ ਪਹੁੰਚੇ ਅਤੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕਰਕੇ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਦਾ ਔਖੇ ਸਮੇਂ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ।

ਇਹ ਮੁਲਾਕਾਤ ਇਸ ਲਈ ਅਹਿਮ ਹੈ ਕਿਉਂਕਿ ਸਿੱਧੂ ਲੰਬੇ ਸਮੇਂ ਤੋਂ ਸਿਆਸੀ ਸਰਗਰਮੀਆਂ ਤੋਂ ਦੂਰ ਸਨ ਅਤੇ ਨਾ ਹੀ ਕੋਈ ਬਿਆਨਬਾਜ਼ੀ ਕਰ ਰਹੇ ਸਨ। ਹਾਲ ਹੀ ਵਿੱਚ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ਕੀਤਾ ਸੀ। ਇਸ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦਿੱਤਾ ਹੈ।