‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਮੁੱਖ ਮੰਤਰੀ ਮਾਨ ਦੇ ਦਿੱਲੀ ਦੌਰੇ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦਾ ਦੋ ਦਿਨਾਂ ਦਾ ਦੌਰਾ ਪੰਜਾਬ ਦੇ ਅਸਲ ਮੁੱਦਿਆਂ ਤੋਂ ਭਟਕਣਾ ਅਤੇ ਹੋਰ ਚੋਣਾਂ ਵਿਚ ਲਾਭ ਲੈਣ ਲਈ ਸਿਰਫ ਫੋਟੋਗ੍ਰਾਫੀ ਹੈ। ਪੰਜਾਬ ਨੂੰ ਵਿੱਤੀ, ਕਿਸਾਨ ਅਤੇ ਬਿਜਲੀ ਸੰਕਟ ਵਿੱਚੋਂ ਨਿਕਲਣ ਲਈ ਨੀਤੀ ਦੀ ਲੋੜ ਹੈ। ਸਥਾਨਕ ਸਮੱਸਿਆਵਾਂ ਦੇ ਸਥਾਨਕ ਹੱਲ ਕਰਨ ਦੀ ਲੋੜ ਹੈ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਣ ਬੁੱਝ ਕੇ ਪੰਜਾਬ ਦੇ ਮੁੱਦਿਆਂ ਨੂੰ ਅਣਗੌਲਿਆ ਕੀਤਾ ਗਿਆ ਹੈ।
ਦੂਜੇ ਪਾਸੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਆਪਣੇ ਨਿ ਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਜਿੱਥੇ ਸਾਰਿਆਂ ਲਈ ਮੁਫਤ ਬਿਜਲੀ ਹੈ, ਉੱਥੇ ਵਰਗ ਵੰਡ ਪੈਦਾ ਕਰ ਦਿੱਤੀ ਹੈ। ਇਸ ਵਿੱਤੀ ਸੰ ਕਟ ਵਿੱਚ, ਕਿਰਪਾ ਕਰਕੇ ਸਾਨੂੰ ਦੱਸੋ ਕਿ ਮੁਫਤ ਬਿਜਲੀ ਅਤੇ ਮੁਹੱਲਾ ਕਲੀਨਿਕਾਂ ਲਈ ਪੈਸਾ ਕਿੱਥੋਂ ਆਵੇਗਾ। ਰੇਤ ਮਾਈਨਿੰਗ ਤੋਂ 20 ਹਜ਼ਾਰ ਕਰੋੜ ਦਾ ਵਾਅਦਾ ਕਿੱਥੇ ਹੈ? ਉਨ੍ਹਾਂ ਨੇ ਕਿਹਾ ਅਸੀਂ ਆਸ ਲਗਾ ਕੇ ਬੈਠੇ ਸੀ ਅਤੇ ਤੁਸੀਂ ਵਾਅਦਾ ਕਰਕੇ ਭੁੱਲ ਗਏ।