Punjab

ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਲਿਆ ਆੜੇ ਹੱਥੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕੇਜਰੀਵਾਲ ਦੇ ਨਾਂ ਟਵੀਟ ਕਰਕੇ ਕਿਹਾ ਹੈ ਕਿ ਇੱਕ ਪਾਸੇ ਉਹ ਭ੍ਰਿਸ਼ਟਾਚਾਰ ਖ਼ਤਮ ਕਰਕੇ 30 ਹਜ਼ਾਰ ਕਰੋੜ ਰੁਪਏ ਅਤੇ ਰੇਤ ਮਾਫੀਆ ਨੂੰ ਨੱਥ ਪਾ ਕੇ 20 ਹਜ਼ਾਰ ਕਰੋੜ ਰੁਪਏ ਇਕੱਠਾ ਕਰਨਾ ਚਾਹੁੰਦੇ ਸਨ ਪਰ ਉਹ ਬੋਲ ਕਿੱਥੇ ਗਏ। ਉਨ੍ਹਾਂ ਨੇ ਕਿਹਾ ਕਿ ਜਦੋਂ ਵੋਟਾਂ ਤੋਂ ਪਹਿਲਾਂ ਉਹ ਏਡੇ ਵੱਡੇ ਵੱਡੇ ਵਾਅਦੇ ਕਰਦੇ ਰਹੇ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਆਪਣੇ ਚੇਲੇ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਤੋਂ ਪੈਸਾ ਮੰਗਣ ਲਈ ਕਿਉਂ ਭੇਜਿਆ ?

ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਦੇ ਨਾਲ ਮੀਟਿੰਗ ਕਰਕੇ ਇੱਕ ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੰਗੀ ਸੀ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੂਹਰੇ ਦੋ ਸਾਲਾਂ ਲਈ 50 – 50 ਲੱਖ ਕਰੋੜ ਦਾ ਸਾਲਾਨਾ ਪੈਕੇਜ ਦੇਣ ਦਾ ਸੁਝਾਅ ਦਿੱਤਾ ਸੀ।