The Khalas Tv Blog Punjab ਕੈਪਟਨ ਤੋਂ ਬਾਅਦ ਹੁਣ ਨਵਜੋਤ ਸਿੱਧੂ ਸੁਖਬੀਰ ਤੇ ਪਰਕਾਸ਼ ਸਿੰਘ ਬਾਦਲ ਦੇ ਦੁਆਲੇ ਹੋਏ
Punjab

ਕੈਪਟਨ ਤੋਂ ਬਾਅਦ ਹੁਣ ਨਵਜੋਤ ਸਿੱਧੂ ਸੁਖਬੀਰ ਤੇ ਪਰਕਾਸ਼ ਸਿੰਘ ਬਾਦਲ ਦੇ ਦੁਆਲੇ ਹੋਏ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨੇ ਬੇਅਦਬੀ ਦੇ ਮਾਮਲੇ ‘ਤੇ ਇੱਕ ਵਾਰ ਫਿਰ ਆਪਣੇ ਟਵੀਟ ਰਾਹੀਂ ਅਹਿਮ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਲਿਖਿਆ ਹੈ ਕਿ ਪਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਨਾਂ ਆਉਣ ਤੋਂ ਦੋ ਸਾਲ ਬਾਅਦ ਵੀ ਉਨ੍ਹਾਂ ਖਿਲਾਫ਼ ਚਲਾਨ ਪੇਸ਼ ਨਹੀਂ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਦਾ ਨਾਮ ਐਫ.ਆਈ.ਆਰ ‘ਚ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਾਨੂੰ ਇਨਸਾਫ਼ ਕਿਵੇਂ ਮਿਲੇਗਾ ? ਉਨ੍ਹਾਂ ਟਵੀਟ ਰਾਹੀਂ ਸਵਾਲ ਕੀਤਾ ਹੈ ਕਿ ਇਨ੍ਹਾਂ ਦੋਹਾਂ ਵਿਰੁੱਧ ਸਬੂਤ ਅਦਾਲਤ ਸਾਹਮਣੇ ਪੇਸ਼ ਕਿਉਂ ਨਹੀਂ ਕੀਤੇ ਗਏ ? ਸਿੱਧੂ ਨੇ ਕਿਹਾ ਕਿ ਪੰਜਾਬ ਦੇ ਇਸ ਸਭ ਤੋਂ ਅਹਿਮ ਕੇਸ ਨੂੰ ਠੰਢੇ ਬਸਤੇ ‘ਚ ਪਾਉਣ ਤੇ ਲੀਹੋਂ ਉਤਾਰਨ ਲਈ ਕੌਣ ਜ਼ੁੰਮੇਵਾਰ ਹੈ ?

Exit mobile version