The Khalas Tv Blog Punjab ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਮਾਨ ਨਾਲ ਕਰਨਗੇ ਮੀਟਿੰਗ
Punjab

ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਮਾਨ ਨਾਲ ਕਰਨਗੇ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਕਾਤ ਕਰਨਗੇ। ਇਸਦੀ ਜਾਣਕਾਰੀ ਨਵਜੋਤ ਸਿੱਧੂ ਨੇ ਖੁਦ ਟਵਿਟ ਕਰਦਿਆਂ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ , ”ਮੈਂ ਸੋਮਵਾਰ ਨੂੰ ਸ਼ਾਮ 5.15 ਵਜੇ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਾਂਗਾ। ਉਨ੍ਹਾਂ ਨਾਲ ਪੰਜਾਬ ਦੀ ਆਰਥਿਕ ਹਾਲਤ ‘ਚ ਸੁਧਾਰ ਬਾਰੇ ਗੱਲਬਾਤ ਕੀਤੀ ਜਾਵੇਗੀ। ਪੰਜਾਬ ਦੀ ਪੁਨਰ ਸੁਰਜੀਤੀ ਤਾਂ ਹੀ ਹੋ ਸਕਦੀ ਹੈ ਜਦੋਂ ਸਮੂਹਿਕ ਤੌਰ ‘ਤੇ ਸੁਹਿਰਦ ਯਤਨ ਕੀਤੇ ਜਾਣ।

ਇਸਦੇ ਨਾਲ ਹੀ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਲਈ ਪੰਜਾਬ ਦੇ ਮੁੱਦੇ ਅਹਿਮ ਹਨ, ਜਿਨ੍ਹਾਂ ਦੇ ਹੱਲ ਲਈ ਉਹ ਯਤਨਸ਼ੀਲ ਹਨ। ਸਿੱਧੂ ਨੇ ਇੱਕ ਹੋਰ ਟਵੀਟ ਕਰ ਕੇ ਕਿਹਾ, ‘‘ਹੁਨਰ ਹੋਵੇਗਾ ਤਾਂ ਦੁਨੀਆ ਕਦਰ ਕਰੇਗੀ, ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚਾ ਨਹੀਂ ਹੁੰਦਾ।’

Exit mobile version