The Khalas Tv Blog Punjab ਨਵਜੋਤ ਸਿੱਧੂ ਦੇ ਬੇਟੇ ਕਰਨ ਦਾ ਹੋਇਆ ਵਿਆਹ…
Punjab

ਨਵਜੋਤ ਸਿੱਧੂ ਦੇ ਬੇਟੇ ਕਰਨ ਦਾ ਹੋਇਆ ਵਿਆਹ…

Navjot Sidhu's son Karan got married...

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਕਰਨ ਸਿੱਧੂ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਹੋਇਆ ਹੈ। ਵਿਆਹ ਦੀਆਂ ਸਾਰੀਆਂ ਰਸਮਾਂ ਪਟਿਆਲਾ ਦੇ ਬਾਰਾਦਰੀ ਵਿਖੇ ਸਥਿਤ ਜੱਦੀ ਘਰ ਵਿਚ ਨਿਭਾਈਆਂ ਗਈਆਂ।

ਸ਼ਾਮ ਨੂੰ ਪਟਿਆਲਾ ਵਿਚ ਹੀ ਨੀਮ ਰਾਣਾ ਹੋਟਲ ਵਿਚ ਪਾਰਟੀ ਰੱਖੀ ਗਈ ਹੈ। ਜਿਸ ਲਈ ਕਾਂਗਰਸ ਪਾਰਟੀ ਸੁਪਰੀਮੋ ਸੋਨੀਆ ਗਾਂਧੀ ਸਮੇਤ ਹੋਰ ਆਗੂਆਂ ਨੂੰ ਸਦਾ ਪੱਤਰ ਵੀ ਦਿੱਤਾ ਗਿਆ ਹੈ। ਓਧਰ ਸੋਨੀਆ ਗਾਂਧੀ ਨੇ ਕਰਨ ਤੇ ਇਨਾਇਤ ਦੇ ਵਿਆਹ ਲਈ ਨਵਜੋਤ ਸਿੱਧੂ ਨੂੰ ਸ਼ੁੱਭ ਕਾਮਨਾਵਾਂ ਭੇਜੀਆਂ ਹਨ। ਸ਼ਾਮ ਦੇ ਪ੍ਰੋਗਰਾਮ ਵਿਚ ਦਿੱਲੀ ਅਤੇ ਪੰਜਾਬ ਦੀਆਂ ਕਈ ਵੱਡੀਆਂ ਸਖਸ਼ੀਅਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਓਧਰ ਨਵਜੋਤ ਸਿੱਧੂ ਦੀ ਵਿਆਹ ਵਿਚ ਭੰਗੜਾ ਪਾਉਂਦਿਆਂ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਜਿਸ ਵਿਚ ਉਹ ਪੂਰੇ ਪਰਿਵਾਰ ਨਾਲ ਭੰਗੜਾ ਪਾਉਂਦੇ ਦਿਖਾਈ ਦੇ ਰਹੇ ਹਨ। ਤਸਵੀਰ ਵਿਚ ਨਵਜੋਤ ਸਿੱਧੂ ਨਾਲ ਉਨ੍ਹਾਂ ਦੀ ਬੇਟੀ ਰਾਬੀਆ, ਅੰਮ੍ਰਿਤਸਰ ਤੋਂ MP ਗੁਰਜੀਤ ਔਜਲਾ ਅਤੇ ਗੁਲਜ਼ਾਰ ਇੰਦਰ ਚਾਹਲ ਵੀ ਨਜ਼ਰ ਆ ਰਹੇ ਹਨ।

ਕਰਨ ਸਿੱਧੂ ਦੀ ਪਤਨੀ ਇਨਾਇਤ ਰੰਧਾਵਾ ਪਟਿਆਲਾ ਦੀ ਰਹਿਣ ਵਾਲੀ ਹੈ। ਉਹ ਪਟਿਆਲਾ ਦੇ ਜਾਣੇ-ਪਛਾਣੇ ਨਾਮ ਮਨਿੰਦਰ ਰੰਧਾਵਾ ਦੀ ਬੇਟੀ ਹੈ। ਫੌਜ ਵਿੱਚ ਰਹਿ ਚੁੱਕੇ ਮਨਿੰਦਰ ਰੰਧਾਵਾ ਇਸ ਸਮੇਂ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਐਮਿਟੀ ਯੂਨੀਵਰਸਿਟੀ ਤੋਂ ਐਲਐਲਬੀ ਦੀ ਪੜ੍ਹਾਈ ਤੋਂ ਬਾਅਦ ਕਰਨ ਸਿੱਧੂ ਨੇ ਨਿਊਯਾਰਕ ਦੇ ਬੈਂਜਾਮਿਨ ਐਨ ਕਾਰਡੋਜੋ ਸਕੂਲ ਆਫ ਲਾਅ ਤੋਂ ਕਾਨੂੰਨ ਦੀ ਡਿਗਰੀ ਹਾਸਲ ਕੀਤੀ ਹੈ ਅਤੇ ਹੁਣ ਉਹ ਇੱਕ ਵਕੀਲ ਹਨ।

Exit mobile version