Punjab

ਨਵਜੋਤ ਸਿੱਧੂ ਦੀ ਪਤਨੀ ਦਾ CM ਮਾਨ ‘ਤੇ ਤੰਜ , ਕਿਹਾ ਜਿਸ ਕੁਰਸੀ ‘ਤੇ ਉਹ ਬੈਠੇ ਹਨ , ਉਹ ਉਸ ਦੇ ਵੱਡੇ ਭਰਾ ਨੇ ਤੋਹਫ਼ੇ ਵਜੋਂ ਦਿੱਤੀ’

Navjot Sidhu's wife targeted CM Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਿਚਕਾਰ ਵਿਆਹਾਂ ਨੂੰ ਲੈ ਕੇ ਸ਼ੁਰੂ ਹੋਈ ਟਵੀਟ ਜੰਗ ਵਿੱਚ ਹੁਣ ਡਾਕਟਰ ਨਵਜੋਤ ਕੌਰ ਨੇ ਇੱਕ ਹੋਰ ਟਵੀਟ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਮੁੱਖ ਮੰਤਰੀ ਦੀ ਕੁਰਸੀ ‘ਤੇ ਸੀ.ਐੱਮ.ਮਾਨ ‘ਤੇ ਵਿਅੰਗ ਕਸਿਆ ਹੈ। ਡਾਕਟਰ ਨਵਜੋਤ ਕੌਰ ਮੁਤਾਬਕ ਸੀ.ਐਮ ਮਾਨ ਨੂੰ ਇਹ ਕੁਰਸੀ ਨਵਜੋਤ ਸਿੰਘ ਸਿੱਧੂ ਦੀ ਬਦੌਲਤ ਮਿਲੀ ਹੈ।

ਇਸ ਟਵੀਟ ਵਿੱਚ ਡਾਕਟਰ ਨਵਜੋਤ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਦਿੱਲੀ ਦੇ ਸੀ ਐੱਮ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਵੀ ਜ਼ਿਕਰ ਕੀਤਾ ਹੈ। ਇਹ ਉਹੀ ਦੌਰ ਸੀ ਜਦੋਂ ਨਵਜੋਤ ਸਿੰਘ ਸਿੱਧੂ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਗੱਲਾਂ ਚੱਲ ਰਹੀਆਂ ਸਨ।

ਡਾਕਟਰ ਨਵਜੋਤ ਕੌਰ ਨੇ ਟਵੀਟ ਕਰਦਿਆਂ ਕਿਹਾ ਕਿ ਸੀ.ਐੱਮ.ਭਗਵੰਤ ਮਾਨ; ਅੱਜ ਮੈਂ ਤੁਹਾਡੇ ਖ਼ਜ਼ਾਨੇ ਵਿੱਚ ਛੁਪਿਆ ਇੱਕ ਰਾਜ਼ ਪ੍ਰਗਟ ਕਰਾਂ। ਤੁਸੀਂ ਜਾਣਦੇ ਹੀ ਹੋਵੋਗੇ ਕਿ ਜਿਸ ਮਾਣ ਵਾਲੀ ਕੁਰਸੀ ‘ਤੇ ਤੁਸੀਂ ਬੈਠੇ ਹੋ, ਉਹ ਤੁਹਾਨੂੰ ਤੁਹਾਡੇ ਵੱਡੇ ਭਰਾ ਨਵਜੋਤ ਸਿੱਧੂ ਨੇ ਤੋਹਫ਼ੇ ਵਜੋਂ ਦਿੱਤੀ ਹੈ। ਤੁਹਾਡੇ ਆਪਣੇ ਸਭ ਤੋਂ ਸੀਨੀਅਰ ਨੇਤਾ ਚਾਹੁੰਦੇ ਸਨ ਕਿ ਨਵਜੋਤ ਪੰਜਾਬ ਦੀ ਅਗਵਾਈ ਕਰੇ।
ਵਿਆਹਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ

ਨਵਜੋਤ ਸਿੰਘ ਸਿੱਧੂ ਦੇ ਸੀ ਐੱਮ ਭਗਵੰਤ ਮਾਨ ਦੇ ਦੋ ਵਿਆਹ ਹੋਣ ਦੇ ਬਿਆਨ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਵਧਦਾ ਜਾ ਰਿਹਾ ਹੈ। ਦੋਵੇਂ ਇੱਕ ਦੂਜੇ ਦੇ ਪੋਤੜੇ ਫਰੋਲ ਰਹੇ ਹਨ। ਇਸ ਵਿਵਾਦ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਵੀ ਆ ਗਈ ਹੈ। ਹਾਲਾਂਕਿ ਸੀ.ਐਮ.ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਅਜੇ ਤੱਕ ਇਸ ਵਿੱਚ ਕੋਈ ਦਖ਼ਲ ਨਹੀਂ ਦਿੱਤਾ ਹੈ ਅਤੇ ਨਾ ਹੀ ਕੋਈ ਬਿਆਨ ਦਿੱਤਾ ਹੈ।

ਦੂਜੇ ਵਿਆਹ ‘ਤੇ ਦਿੱਤੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰ ਕੇ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹਾਂ ‘ਤੇ ਵੀ ਚੁਟਕੀ ਲਈ ਹੈ। ਫਿਰ ਇਸ ਵਿਵਾਦ ਦੇ ਵਿਚਕਾਰ ਡਾਕਟਰ ਨਵਜੋਤ ਕੌਰ ਨੇ ਆਪਣਾ ਪਹਿਲਾ ਟਵੀਟ ਕੀਤਾ ਅਤੇ ਸਪਸ਼ਟ ਕੀਤਾ ਕਿ ਨਵਜੋਤ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਭਗਵੰਤ ਸਿੰਘ ਸਿੱਧੂ ਦਾ ਇੱਕ ਹੀ ਵਿਆਹ ਹੋਇਆ ਸੀ।