Punjab

ਸਿੱਧੂ ਨੇ ਦਬੋਚੀ ਮੂੰਹ ‘ਚ ਆਉਂਦੀ-ਆਉਂਦੀ ਗਾਲ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਮੂੰਹ ‘ਚੋਂ ਨਿਕਲਦੀ ਨਿਕਲਦੀ ਗਾਲ੍ਹ ਨੂੰ ਦਬੋਚ ਲਿਆ ਹੈ ਪਰ ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਜਿਸ ਦੌਰਾਨ ਸੂਬਾ ਸਰਕਾਰ ਵੱਲੋਂ ਲੇਬਰ ਕਾਰਡਾਂ ਦੀ ਵੰਡ ‘ਤੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਦੇ ਮੂੰਹ ‘ਚੋਂ ਗਾਲ੍ਹ ਨਿਕਲ ਗਈ।

ਸਿੱਧੂ ਨੇ ਅੱਜ ਮੋਹਾਲੀ ਦੇ ਲੇਬਰ ਚੌਕ ‘ਚ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਇਥੇ ਉਨ੍ਹਾਂ ਨੇ ਪੰਜਾਬ ਵਿੱਚ ਸ਼ਹਿਰੀ ਰੋਜ਼ਗਾਰ ਗਾਰੰਟੀ ਮਿਸ਼ਨ ਦਾ ਐਲਾਨ ਕੀਤਾ। ਸਿੱਧੂ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਹਰ ਮਜ਼ਦੂਰ ਦਾ ਗਰੀਬੀ ਰੇਖਾ ਤੋਂ ਹੇਠਾਂ ਕਾਰਡ ਬਣੇਗਾ। ਉਨ੍ਹਾਂ ਨੂੰ ਮੁਫਤ ਸਿਹਤ ਤੇ ਸਿੱਖਿਆ ਸਣੇ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲਣਗੀਆਂ। ਸਿੱਧੂ ਨੇ ਕਿਹਾ ਕਿ ਲਾਈਨ ਵਿੱਚ ਖੜ੍ਹੇ ਮਜ਼ਦੂਰ ਸਭ ਤੋਂ ਜ਼ਿਆਦਾ ਨਜ਼ਰਅੰਦਾਜ਼ ਕੀਤੇ ਗਏ ਹਨ, ਜਿਨ੍ਹਾਂ ਲਈ ਉਹ ਪੰਜਾਬ ਮਾਡਲ ਵਿੱਚ ਇਹ ਨਵੀਂ ਸਕੀਮ ਲੈ ਕੇ ਆਏ ਹਨ।