The Khalas Tv Blog Punjab ਸਿੱਧੂ ਦੀ ਬਿਜਲੀ ਕੱਟ ਨੂੰ ਲੈ ਕੇ ਇੱਕ ਹੋਰ ਸਲਾਹ
Punjab

ਸਿੱਧੂ ਦੀ ਬਿਜਲੀ ਕੱਟ ਨੂੰ ਲੈ ਕੇ ਇੱਕ ਹੋਰ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬਿਜਲੀ ਕੱਟਾਂ ਨੂੰ ਲੈ ਕੇ ਸਰਕਾਰ ਨੂੰ ਇੱਕ ਸਲਾਹ ਦਿੰਦਿਆਂ ਕਿਹਾ ਕਿ ‘ਕਾਂਗਰਸ ਹਾਈ ਕਮਾਨ ਵੱਲੋਂ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਇਸ ਲਈ ਪੰਜਾਬ ਵਿਧਾਨ ਸਭਾ ਵੱਲੋਂ ਸੈਸ਼ਨ ਬੁਲਾ ਕੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਧੀ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ’।

ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਸਬਸਿਡੀ ਦੇ ਰਿਹਾ ਹੈ ਪਰ ਸਾਨੂੰ ਇਸ ਤੋਂ ਅੱਗੇ ਵੱਧ ਕੇ ਅਧਿਭਾਰ (surcharge) ਕਾਰਨ ਵਧੀ ਬਿਜਲੀ ਕੀਮਤ 10-12 ਰੁਪਏ ਪ੍ਰਤੀ ਯੂਨਿਟ ਦੀ ਬਜਾਏ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3-5 ਰੁਪਏ ਪ੍ਰਤੀ ਯੂਨਿਟ ਦੇ ਨਾਲ-ਨਾਲ 300 ਯੂਨਿਟ ਮੁਫ਼ਤ ਅਤੇ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਹੋਣਾ ਹੀ ਚਾਹੀਦਾ ਹੈ ਅਤੇ ਇਹ ਲਾਗੂ ਕਰਨਾ ਸੰਭਵ ਵੀ ਹੈ।

Exit mobile version