‘ਦ ਖਾਲਸ ਬਿਊਰੋ:ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਪਟਿਆਲਾ ਪੁਲਿਸ ਸਖ਼ਤ ਸੁਰੱਖਿਆ ਵਿਚਕਾਰ ਸਿੱਧੂ ਨੂੰ ਹਸਪਤਾਲ ਲੈ ਕੇ ਆਈ ਹੈ। ਸਿੱਧੂ ਫ਼ਿਲਹਾਲ ਠੀਕ ਹਨ, ਉਨ੍ਹਾਂ ਨੂੰ ਮੈਡੀਕਲ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਹੈ। ਸਿੱਧੂ ਪਹਿਲਾਂ ਹੀ ਕੁਝ ਬੀਮਾਰੀਆਂ ਤੋਂ ਪੀੜਤ ਹਨ। ਉਸ ਦੀ ਦਵਾਈ ਚੱਲ ਰਹੀ ਹੈ ਤੇ ਉਨ੍ਹਾਂ ਨੂੰ ਕੁਝ ਚੀਜ਼ਾਂ ਤੋਂ ਪਰਹੇਜ਼ ਵੀ ਸੀ।ਸਿੱਧੂ ਨੇ ਇਸੇ ਗੱਲ ਦਾ ਹਵਾਲਾ ਦਿੰਦੇ ਹੋਏ ਜੇਲ੍ਹ ਦਾ ਖਾਣਾ ਖਾਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਨੇ ਜੇਲ੍ਹ ਵਿੱਚ ਖਾਸ ਖੁਰਾਕ ਦੀ ਮੰਗ ਕੀਤੀ ਹੈ ਤੇ ਰਿਹਾ ਹੈ ਕਿ ਉਨ੍ਹਾਂ ਨੂੰ ਕੁਝ ਖਾਸ ਫਲ ਅਤੇ ਖਾਸ ਖੁਰਾਕ ਦਿੱਤੀ ਜਾਵੇ।ਨਵਜੋਤ ਸਿੱਧੂ ਨੇ ਜੇਲ੍ਹ ਪ੍ਰਸ਼ਾਸਨ ਤੋਂ ਵੀ ਸਪੈਸ਼ਲ ਡਾਈਟ ਦੀ ਇਜਾਜ਼ਤ ਮੰਗੀ ਸੀ ਤੇ ਇਸ ਤੋਂ ਬਾਅਦ ਅਦਾਲਤ ਵਿੱਚ ਵੀ ਉਹਨਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਤੋਂ ਬਾਅਦ ਅਦਾਲਤ ਨੇ ਰਜਿੰਦਰਾ ਹਸਪਤਾਲ ਦੇ ਸੁਪਰਡੈਂਟ ਨੂੰ ਆਪਣੀ ਰਿਪੋਰਟ ਦੇਣ ਲਈ ਕਿਹਾ ਹੈ ਤੇ ਇਸੇ ਲਈ ਨਵਜੋਤ ਸਿੰਘ ਸਿੱਧੂ ਦਾ ਅੱਜ ਇਥੇ ਮੈਡੀਕਲ ਕੀਤਾ ਜਾ ਰਿਹਾ ਹੈ ।
ਨਵਜੋਤ ਸਿੰਘ ਸਿੱਧੂ 20 ਮਈ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਸੁਪਰੀਮ ਕੋਰਟ ਨੇ ਕਰੀਬ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਦਿੱਤੀ ਸੀ।ਜਿਸ ਤੋਂ ਬਾਅਦ ਸਿੱਧੂ ਨੇ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਹੁਣ ਉਹ ਪਟਿਆਲਾ ਜੇਲ੍ਹ ਵਿੱਚ ਕੈਦ ਹਨ।