‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਰਾਹੀਂ ਐੱਮਐੱਸਪੀ ਦੇ ਮੁੱਦੇ ਨੂੰ ਖੇਤੀਬਾੜੀ ਕਾਨੂੰਨਾਂ ਤੋਂ ਵੀ ਵੱਡਾ ਦੱਸਿਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਐੱਮਐੱਸਪੀ ਖੇਤੀਬਾੜੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ। ਜੇਕਰ ਕੇਂਦਰ ਸਰਕਾਰ ਸੱਚਮੁੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਸੀ 2 ਫਾਰਮੂਲਾ ਅਪਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਵੀ ਮੰਨ ਲੈਣੀ ਚਾਹੀਦੀ ਹੈ।
