‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹਾਈ ਕਮਾਂਡ ਨੇ ਜੋ ਕੀਤਾ, ਉਨ੍ਹਾਂ ਦੀਆਂ ਕਿਤੇ ਮਜਬੂਰੀਆਂ ਰਹੀਆਂ ਹੋਣੀਆਂ, ਮੈਂ ਇਸ ਬਾਰੇ ਕੁੱਝ ਨਹੀਂ ਕਹਿ ਸਕਦੀ।
ਉਨ੍ਹਾਂ ਕਿਹਾ, “ਕੋਈ ਇਮਾਨਦਾਰ ਆਦਮੀ ਨੂੰ ਜ਼ਿਆਦਾ ਦੇਰ ਤੱਕ ਨਹੀਂ ਰੋਕ ਸਕਦਾ। ਬੇਈਮਾਨ ਆਦਮੀ ਨੂੰ ਆਖਰਕਾਰ ਰੁਕਣਾ ਹੀ ਪੈਂਦਾ ਹੈ।”