The Khalas Tv Blog Punjab ਸਿੱਧੂ ਵੱਲੋਂ ਮਿਲਣੀਆਂ ਦਾ ਦੌਰ ਜਾਰੀ
Punjab

ਸਿੱਧੂ ਵੱਲੋਂ ਮਿਲਣੀਆਂ ਦਾ ਦੌਰ ਜਾਰੀ

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚਾਰ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦੇ ਨਾਲ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਬੈਠਕ ਕਰ ਰਹੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰੋਪੜ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਆਹੁਦੇਦਾਰਾਂ ਸ਼ਾਮਿਲ ਹਨ। ਬਾਅਦ ਦੁਪਹਿਰ ਉਹ ਕਾਂਗਰਸ ਦੇ ਦਲਿਤ ਨੇਤਾਵਾਂ ਦੇ ਨਾਲ ਇੱਕ ਵੱਖਰੀ ਮੀਟਿੰਗ ਕਰਨਗੇ। ਸਿੱਧੂ ਨੇ ਲੰਘੇ ਕੱਲ੍ਹ ਲੁਧਿਆਣਾ ਅਤੇ ਜਲੰਧਰ ਵਿੱਚ ਮੀਟਿੰਗਾਂ ਕੀਤੀਆਂ ਸਨ।

ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਨਵੀਂ ਰੂਹ ਫੂਕਣ ਲੱਗੇ ਹਨ। ਉਨ੍ਹਾਂ ਨੇ ਇਹ ਐਲਾਨ ਤਾਜਪੋਸ਼ੀ ਸਮਾਗਮ ਦੇ ਵੇਲੇ ਕਰ ਦਿੱਤਾ ਸੀ। ਅੱਜ ਦੀ ਮੀਟਿੰਗ ਵਿੱਚ ਚਾਰ ਵਰਕਿੰਗ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਪਵਨ ਗੋਇਲ, ਕੁਲਜੀਤ ਸਿੰਘ ਨਾਗਰਾ ਅਤੇ ਸੁਖਵਿੰਦਰ ਸਿੰਘ ਡੈਨੀ ਵੀ ਸ਼ਾਮਿਲ ਹਨ।

Exit mobile version