Punjab

ਸਿੱਧੂ ਨੇ ਟਵੀਟ ਰਾਹੀਂ ਸਹੋਤਾ ਨੂੰ ਲਿਆ ਨਿਸ਼ਾਨੇ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਡੀਜੀਪੀ ਆਈਪੀਐੱਸ ਸਹੋਤਾ ਨੂੰ ਬਾਦਲ ਸਰਕਾਰ ਸਮੇਂ ਬੇਅਦਬੀ ਮਾਮਲੇ ਦੀ ਜਾਂਚ ਲਈ ਐੱਸਆਈਟੀ ਦਾ ਮੁਖੀ ਬਣਾਇਆ ਗਿਆ ਸੀ ਅਤੇ ਸਹੋਤਾ ਨੇ ਗਲਤ ਢੰਗ ਦੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦੇ ਦਿੱਤੀ। ਸਾਲ 2018 ਵਿੱਚ ਮੈਂ ਕਾਂਗਰਸੀ ਲੀਡਰਾਂ, ਉਸ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੌਜੂਦਾ ਗ੍ਰਹਿ ਮੰਤਰੀ ਨੂੰ ਨਿਆਂ ਦੀ ਲੜਾਈ ਵਿੱਚ ਸਾਡਾ ਸਾਥ ਦੇਣ ਦੀ ਅਪੀਲ ਕੀਤੀ।