The Khalas Tv Blog Punjab ਸਿੱਧੂ ਨੇ ਟੇਕਿਆ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਮੱਥਾ
Punjab

ਸਿੱਧੂ ਨੇ ਟੇਕਿਆ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਮੱਥਾ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਮੱਥਾ ਟੇਕਿਆ ਹੈ ਤੇ ਇਸਦੀ ਜਾਣਕਾਰੀ ਉਨ੍ਹਾਂ ਨੇ ਤਸਵੀਰਾਂ ਨਾਲ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਹਨ। ਸਿੱਧੂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾਵਾਂ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਦੋਸ਼ੀਆਂ ਨੂੰ ਅਜਿਹੀ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਕਿ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਵਾਅਦੇ ਨਾਲ ਕਾਂਗਰਸ ਸੱਤਾ ਵਿੱਚ ਆਈ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇਸ ਮਾਮਲੇ ਨੂੰ ਲਗਾਤਾਰ ਉਠਾਉਂਦੇ ਹੋਏ ਆਪਣੀ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਆ ਰਹੇ ਹਨ।

Exit mobile version