The Khalas Tv Blog Punjab ‘ਨਸ਼ਾ ਮੁਕਤ ਪੰਜਾਬ’ ਦਾ ਪ੍ਰਧਾਨ ਹੀ ਨਿਕਲਿਆ ਨਸ਼ਾ ਤਸਕਰ! ‘ਆਪ’ ਸਰਪੰਚ ਦੇ ਘਰੋਂ ₹90 ਕਰੋੜ ਦੀ ਹੈਰੋਇਨ ਬਰਾਮਦ
Punjab

‘ਨਸ਼ਾ ਮੁਕਤ ਪੰਜਾਬ’ ਦਾ ਪ੍ਰਧਾਨ ਹੀ ਨਿਕਲਿਆ ਨਸ਼ਾ ਤਸਕਰ! ‘ਆਪ’ ਸਰਪੰਚ ਦੇ ਘਰੋਂ ₹90 ਕਰੋੜ ਦੀ ਹੈਰੋਇਨ ਬਰਾਮਦ

ਤਰਨ ਤਾਰਨ (11 ਮਾਰਚ, 2026): ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਖੇਮਕਰਨ ਹਲਕੇ ਦੇ ਪਿੰਡ ਕਲਸੀਆਂ ਕਲਾਂ ਦੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਨੂੰ 18 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 90 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਹੈਰਾਨੀ ਦੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਸਰਪੰਚ ਪਰਮਜੀਤ ਸਿੰਘ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ ਅਤੇ ਉਸ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਭਿਆਨ ਤਹਿਤ ਬਣਾਈ ਗਈ ‘ਵਿਲੇਜ ਡਿਫੈਂਸ ਕਮੇਟੀ’ (VDC) ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਸੀ।

ਸੂਤਰਾਂ ਅਨੁਸਾਰ, ਐਨ.ਸੀ.ਬੀ. ਨੂੰ ਸਰਪੰਚ ਦੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦੀ ਪੁਖ਼ਤਾ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮੰਗਲਵਾਰ ਸਵੇਰੇ ਉਸ ਦੇ ਘਰ ਛਾਪੇਮਾਰੀ ਕੀਤੀ ਗਈ। ਸਰਪੰਚ ਨੂੰ ਗ੍ਰਿਫ਼ਤਾਰ ਕਰਕੇ ਅੰਮ੍ਰਿਤਸਰ ਲਿਆਂਦਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਸ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਧਿਰਾਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀਡੀਓ ਜਾਰੀ ਕਰਕੇ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ।

Exit mobile version