The Khalas Tv Blog India ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਲਈ ਤਿਆਰ! NDA ਗਠਜੋੜ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
India Lok Sabha Election 2024

ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਲਈ ਤਿਆਰ! NDA ਗਠਜੋੜ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼

ਰਾਸ਼ਟਰੀ ਜਮਹੂਰੀ ਗਠਜੋੜ (NDA) ਦੀ ਸੰਸਦੀ ਦਲ ਦੀ ਬੈਠਕ ਤੋਂ ਬਾਅਦ NDA ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਕਈ ਦੌਰ ਦੀਆਂ ਬੈਠਕਾਂ ਤੋਂ ਬਾਅਦ, ਐਨਡੀਏ ਨੇਤਾਵਾਂ ਦਾ ਇੱਕ ਸਮੂਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚਿਆ ਅਤੇ ਸਰਕਾਰ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ।

ਅਮਿਤ ਸ਼ਾਹ, ਰਾਜਨਾਥ ਸਿੰਘ, ਜੇਪੀ ਨੱਡਾ, ਨਿਤੀਸ਼ ਕੁਮਾਰ ਤੇ ਏਕਨਾਥ ਸ਼ਿੰਦੇ ਐਨਡੀਏ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੱਜ ਸ਼ਾਮ 4.30 ਵਜੇ ਰਾਸ਼ਟਰਪਤੀ ਮੁਰਮੂ ਨੂੰ ਮਿਲਣ ਜਾਣਗੇ।

ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਐਨਡੀਏ ਧੜੇ ਨੇ 293 ਸੀਟਾਂ ਹਾਸਲ ਕੀਤੀਆਂ ਸਨ, ਜੋ ਕਿ 272 ਦੇ ਬਹੁਮਤ ਦੇ ਅੰਕੜੇ ਤੋਂ ਵੱਧ ਹਨ। ਹਾਲਾਂਕਿ, ਇਸ ਵਾਰ ਐਨਡੀਏ ਦੀ ਅਗਵਾਈ ਕਰ ਰਹੀ ਭਾਰਤੀ ਜਨਤਾ ਪਾਰਟੀ ਬਹੁਮਤ ਦੇ ਅੰਕੜੇ ਤੋਂ ਬਹੁਤ ਘੱਟ ਗਈ, ਜਿਸ ਕਰਕੇ ਸੀਟਾਂ ਦੇ ਜੋੜ-ਤੋੜ ਨੂੰ ਕੇ ਲੰਬੀਆਂ ਮੀਟਿੰਗਾਂ ਹੋਈਆਂ।

ਹਾਲਾਂਕਿ, ਅੱਜ ਸ਼ੁੱਕਰਵਾਰ ਦੁਪਹਿਰ ਨੂੰ, ਐਨਡੀਏ ਨੇਤਾਵਾਂ ਨੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਸਾਰੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ।

ਇਹ ਵੀ ਪੜ੍ਹੋ – ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ

 

Exit mobile version