Lok Sabha Election 2024 Punjab

‘ਮੁੱਖ ਮੰਤਰੀ ਖ਼ਿਲਾਫ਼ ਦਰਜ ਹੋਵੇਗਾ NDPS ਦਾ ਕੇਸ!’

CM Bhagwant Mann

ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਤੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਪਹੁੰਚ ਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ (NDPS) ਦਾ ਪਰਚਾ ਦਰਜ ਕਰਵਾਉਣ ਦੀ ਧਮਕੀ ਦਿੱਤੀ ਹੈ। ਖਹਿਰਾ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਉਹ ਮੁੱਖ ਮੰਤਰੀ ਮਾਨ ਖ਼ਿਲਾਫ਼ NDPS ਦਾ ਪਰਚਾ ਦਰਜ ਕਰਵਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀਐਮ ਮਾਨ ਦਾ ਸਮਰਥਨ ਕਰਨ ਵਾਲੇ ਅਧਿਕਾਰੀਆਂ ਨੂੰ ਧਾਰਾ 311 ਤਹਿਤ ਕਾਰਵਾਈ ਕਰਨ ਦੀ ਵੀ ਚੁਣੌਤੀ ਦਿੱਤੀ ਹੈ।

ਸੰਗਰੂਰ ਵਿੱਚ ਚੋਣ ਪ੍ਰਚਾਰ ਦੌਰਾਨ ਖਹਿਰਾ ਨੇ ਸੀਐਮ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇ ਸੁਖਪਾਲ ਖਹਿਰਾ ਜਿਉਂਦਾ ਰਹਿ ਗਿਆ, ਤੇ ਜਦੋਂ ਵੀ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਈ, ਤਾਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ NDPS ਦਾ ਕੇਸ ਜ਼ਰੂਰ ਦਰਜ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਨਾਲ ਇਹ ਵੀ ਸਪਸ਼ਟ ਕੀਤਾ ਹੈ ਕਿ ਇਹ ਕੋਈ ਬਦਲਾਖੋਰੀ ਨਹੀਂ ਹੋਵੇਗੀ, ਬਲਕਿ ਉਹ ਇਨਸਾਫ਼ ਲੈਣਗੇ।

ਖਹਿਰਾ ਨੇ ਕਿਹਾ ਕਿ ਇੱਥੇ ਪੰਜਾਬ ਸਰਕਾਰ ਵੱਲੋਂ ਅਫ਼ਸਰ ਲਈ ਧਾਰਾ 311 ਦਾ ਪ੍ਰਬੰਧ ਹੈ। ਇੱਥੋਂ ਤੱਕ ਕਿ ਵੱਡੇ ਤੋਂ ਵੱਡੇ ਡੀਜੀਪੀ ਅਤੇ ਅਫ਼ਸਰਾਂ ਨੂੰ ਵੀ ਧਾਰਾ 311 ਤਹਿਤ ਜ਼ਬਰਦਸਤੀ ਸੇਵਾਮੁਕਤ ਕਰਕੇ ਜੇਲ੍ਹ ਭੇਜਿਆ ਜਾ ਸਕਦਾ ਹੈ। ਪੈਨਸ਼ਨ ਵੀ ਨਹੀਂ ਮਿਲੇਗੀ।

ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਕੇਸ ਦਰਜ ਹੋਵੇਗਾ ਤਾਂ ਪੂਰੇ ਪੰਜਾਬ ਦਾ ਕੋਈ ਵੀ ਪੁਲਿਸ ਮੁਲਾਜ਼ਮ ਕੋਈ ਝੂਠਾ ਕੇਸ ਦਰਜ ਕਰਨ ਤੋਂ ਪਹਿਲਾਂ ਸੋਚੇਗਾ ਕਿ ਖਹਿਰਾ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਸੀ… ਦੇਖੋ ਕੀ ਹੋਇਆ। ਆਹ ਦੇਖੋ ਮੁੱਖ ਮੰਤਰੀ ਜੇਲ ’ਚ ਕੇਜਰੀਵਾਲ ਵਾਂਗ ਪੈਰਾਂ ’ਤੇ ਬੈਠਾ ਹੈ।

ਇਹ ਵੀ ਪੜ੍ਹੋ – ਪ੍ਰਧਾਨ ਮੰਤਰੀ ਨੇ ਚੰਨੀ ‘ਤੇ ਕੀਤਾ ਪਲਟਵਾਰ, ਚੰਨੀ ਨੇ ਪੁੰਛ ਹਮਲੇ ਨੂੰ ਦੱਸਿਆ ਸੀ ਭਾਜਪਾ ਦਾ ਸਟੰਟ