‘ਦ ਖ਼ਾਲਸ ਬਿਊਰੋ :- ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦਾ ਅਧਿਕਾਰਤ ਟਵਿੱਟਰ ਹੈਂਡਲ ਸ਼ਨਿਚਰਵਾਰ ਦੇਰ ਰਾਤ ਹੈਕ ਹੋ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤਕਨੀਕੀ ਮਾਹਿਰ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਹੈਂਡਲ ਨੂੰ ਜਲਦੀ ਹੀ ਬਹਾਲ ਕਰ ਦਿੱਤਾ ਜਾਵੇਗਾ।