Punjab

ਚੰਨੀ ਦੇ ਮੁੰਡੇ ਦੇ ਵਿਆਹ ’ਚ ਡਿਊਟੀ ਦੌਰਾਨ ਵਰਤੀ ਕੁਤਾਹੀ, ਇੰਸਪੈਕਟਰ ਸਣੇ 4 ਮੁਅੱਤਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁੰਡੇ ਦੇ ਵਿਆਹ ਦੀ ਪਾਰਟੀ ਦੌਰਾਨ ਡਿਊਟੀ ਵਿੱਚ ਕਥਿਤ ਕੁਤਾਹੀ ਕਾਰਨ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸੁਖਬੀਰ ਸਿੰਘ ਸਣੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਇਸਦੀ ਪੁਸ਼ਟੀ ਕਰਦਿਆਂ ਮੁਹਾਲੀ ਦੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਕਿਹਾ ਹੈ ਕਿ ਬਾਕੀ ਮੁਅੱਤਲ ਕੀਤੇ ਤਿੰਨ ਪੁਲੀਸ ਕਰਮਚਾਰੀਆਂ ਵਿੱਚ ਹੌਲਦਾਰ ਦਰਸ਼ਨ ਸਿੰਘ, ਹੌਲਦਾਰ ਜਸਕਰਨ ਸਿੰਘ ਅਤੇ ਹੌਲਦਾਰ ਸਤਬੀਰ ਸਿੰਘ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਵੱਲੋਂ ਡਿਊਟੀ ਦੌਰਾਨ ਕਥਿਤ ਤੌਰ ’ਤੇ ਸ਼ਰਾਬ ਪੀਣ ਦੇ ਦੋਸ਼ ਲੱਗੇ ਹਨ ਤੇ ਇਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਹੈ, ਪਰ ਹਾਲੇ ਤੱਕ ਪੁਲਿਸ ਨੂੰ ਜਾਂਚ ਰਿਪੋਰਟ ਨਹੀਂ ਮਿਲੀ ਹੈ।