The Khalas Tv Blog India ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਗੁਆਂਢੀ ਦੇਸ਼ਾਂ ਨੂੰ ਦਿੱਤਾ ਸੱਦਾ
India International

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਗੁਆਂਢੀ ਦੇਸ਼ਾਂ ਨੂੰ ਦਿੱਤਾ ਸੱਦਾ

ਲੋਕ ਸਭਾ ਚੋਣਾਂ ‘ਚ NDA ਦੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ (Narinder Modi) 8 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਸ ਸਮਾਰੋਹ ਲਈ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ।

ਇਨ੍ਹਾਂ ਵਿੱਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਅਤੇ ਮਾਰੀਸ਼ਸ ਅਤੇ ਭੂਟਾਨ ਦੇ ਨੇਤਾ ਸ਼ਾਮਲ ਹੋਣਗੇ। ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਮੀਡੀਆ ਵਿਭਾਗ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।

ਰਿਪੋਰਟ ਮੁਤਾਬਕ ਰਾਸ਼ਟਰਪਤੀ ਵਿਕਰਮਾਸਿੰਘੇ ਨੇ ਬੁੱਧਵਾਰ ਨੂੰ ਪੀਐਮ ਮੋਦੀ ਨੂੰ ਚੋਣਾਂ ਜਿੱਤਣ ‘ਤੇ ਵਧਾਈ ਦੇਣ ਲਈ ਫੋਨ ਕੀਤਾ ਸੀ। ਇਸ ਕਾਲ ਦੌਰਾਨ ਮੋਦੀ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ, ਜਿਸ ਨੂੰ ਵਿਕਰਮਸਿੰਘੇ ਨੇ ਸਵੀਕਾਰ ਕਰ ਲਿਆ। ਬੰਗਲਾਦੇਸ਼ ਦੇ ਪੀਐਮ ਨਾਲ ਫ਼ੋਨ ‘ਤੇ ਗੱਲਬਾਤ ਦੌਰਾਨ ਮੋਦੀ ਨੇ ਉਨ੍ਹਾਂ ਨੂੰ ਸਮਾਗਮ ਲਈ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ –   ਸੰਗਰੂਰ ‘ਚ ਏਟੀਐਮ ਨੂੰ ਲੱਗੀ ਅੱਗ

 

Exit mobile version