The Khalas Tv Blog Punjab ਪੰਜਾਬ ‘ਚ ਬਣੇਗਾ ਨਵਾਂ ਅਕਾਲੀ ਦਲ, ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਐਲਾਨ
Punjab

ਪੰਜਾਬ ‘ਚ ਬਣੇਗਾ ਨਵਾਂ ਅਕਾਲੀ ਦਲ, ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਵਿਚ ਬਣਨ ਵਾਲੀ ਨਵੀਂ ਪਾਰਟੀ ਦੇ ਨਾਮ ਦੇ ਐਲਾਨ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ। ਦੱਸ ਦੇਈਏ ਕਿ ਸਰਬਜੀਤ ਸਿੰਘ ਖਾਲਸਾ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਮਿਲ ਕੇ ਸੂਬੇ ਵਿਚ ਨਵੀਂ ਸਿਆਸੀ ਪਾਰਟੀ ਬਣਾ ਰਹੇ ਹਨ। ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਦਾ ਰਸਮੀ ਐਲਾਨ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਹੋਣ ਵਾਲੀ ਪੰਥ ਬਚਾਓ-ਪੰਜਾਬ ਬਚਾਓ ਕਾਨਫਰੰਸ ਵਿੱਚ ਕੀਤਾ ਜਾਵੇਗਾ। ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਦੇ ਗੁਰਦੁਆਰਾ ਪਾਤਸ਼ਾਹੀ 10ਵੀਂ ਵਿਖੇ ਪਹੁੰਚੇ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕਰਕੇ ਮਾਘੀ ਮੇਲੇ ‘ਤੇ ਹੋਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਸਾਰਿਆਂ ਨੂੰ ਨਵੀਂ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ। ਖਾਲਸਾ ਨੇ ਕਿਹਾ ਕਿ ਸੂਬੇ ਭਰ ਦੇ ਸੰਪਰਦਾਇਕ ਅਤੇ ਚੰਗੇ ਕਿਰਦਾਰ ਵਾਲੇ ਲੋਕ ਸ਼ਾਮਲ ਹੋਣਗੇ, ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜਾਂ ਨੂੰ ਵੱਧ ਅਧਿਕਾਰ ਦਿਵਾਉਣ ਲਈ ਸਿਆਸੀ ਤੌਰ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਨੂੰ ਬਚਾਉਣ ਲਈ ਨਵੀਂ ਸਿਆਸੀ ਪਾਰਟੀ ਦਾ ਗਠਨ ਜ਼ਰੂਰੀ ਹੋ ਗਿਆ ਹੈ ਅਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਇਸ ਨਵੀਂ ਸਿਆਸੀ ਪਾਰਟੀ ਰਾਹੀਂ ਪੰਜਾਬ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣਗੇ।

ਇਹ ਵੀ ਪੜ੍ਹੋ – ਜੰਮੂ ਕਸ਼ਮੀਰ ‘ਚ ਫੌਜ ਦੇ ਦੋ ਜਵਾਨਾਂ ਦੀ ਗਈ ਜਾਨ

 

Exit mobile version