ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਭਾਰਤ ਸਰਕਾਰ ਦੀ ਮਨਜ਼ੂਰੀ ਨਾਲ NEET-UG 2026 ਦੀ ਰੀ-ਪ੍ਰੀਖਿਆ ਦੀ ਨਵੀਂ ਤਾਰੀਖ ਐਲਾਨ ਕਰ ਦਿੱਤੀ ਹੈ। ਇਹ ਪ੍ਰੀਖਿਆ ਐਤਵਾਰ, 21 ਜੂਨ ਨੂੰ ਹੋਵੇਗੀ। ਪਹਿਲੀ ਵਾਰ ਇਹ ਪ੍ਰੀਖਿਆ 3 ਮਈ ਨੂੰ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ 22.79 ਲੱਖ ਵਿਦਿਆਰਥੀ ਬੈਠੇ ਸਨ। ਪੇਪਰ ਲੀਕ ਦੇ ਗੰਭੀਰ ਦੋਸ਼ਾਂ ਕਾਰਨ NTA ਨੇ 12 ਮਈ ਨੂੰ ਇਸ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਸੀ।
ਵਿਦਿਆਰਥੀਆਂ ਲਈ ਵੱਡੀ ਰਾਹਤ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਨਵੀਂ ਪ੍ਰੀਖਿਆ ਲਈ ਦੁਬਾਰਾ ਅਰਜ਼ੀ ਨਹੀਂ ਦੇਣੀ ਪਵੇਗੀ। ਕੋਈ ਵਾਧੂ ਫੀਸ ਵੀ ਨਹੀਂ ਲਗੇਗੀ। ਪਹਿਲਾਂ ਜਮ੍ਹਾਂ ਕੀਤੀਆਂ ਫੀਸਾਂ ਵਾਪਸ ਕਰ ਦਿੱਤੀਆਂ ਜਾਣਗੀਆਂ। ਪ੍ਰੀਖਿਆ ਕੇਂਦਰ ਵੀ ਨਹੀਂ ਬਦਲੇ ਜਾਣਗੇ। NTA ਨੇ ਐਲਾਨ ਕੀਤਾ ਹੈ ਕਿ ਨਵੀਆਂ ਐਡਮਿਟ ਕਾਰਡਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ।
NEET (UG) 2026 — परीक्षा तिथि की घोषणा
राष्ट्रीय परीक्षा एजेंसी ने भारत सरकार की स्वीकृति से NEET (UG) 2026 की पुनः-परीक्षा रविवार, 21 जून 2026 को आयोजित करने का निर्णय लिया है।
परीक्षार्थियों एवं अभिभावकों से अनुरोध है कि वे केवल NTA के आधिकारिक माध्यमों पर ही विश्वास करें।…— National Testing Agency (@NTA_Exams) May 15, 2026
NEET ਪੇਪਰ ਲੀਕ ਮਾਮਲੇ ਵਿੱਚ ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਘਰ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪ੍ਰੀਖਿਆ ਦੁਬਾਰਾ ਕਰਵਾਉਣ ਬਾਰੇ ਚਰਚਾ ਹੋਈ। ਪ੍ਰਧਾਨ ਅੱਜ ਇਸ ਪੂਰੇ ਮਾਮਲੇ ’ਤੇ ਪ੍ਰੈੱਸ ਕਾਨਫਰੰਸ ਕਰਨਗੇ।
ਦੇਸ਼ ਭਰ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਅਹਿਮਦਾਬਾਦ ਵਿੱਚ NSUI ਵਰਕਰਾਂ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਕਾਲੇ ਝੰਡੇ ਵਿਖਾਏ ਅਤੇ ਉਨ੍ਹਾਂ ਦੇ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰੀਖਿਆ ਇਸ ਤੋਂ ਪਹਿਲਾਂ ਭਾਰਤ ਦੇ 551 ਸ਼ਹਿਰਾਂ ਅਤੇ ਵਿਦੇਸ਼ਾਂ ਦੇ 14 ਸ਼ਹਿਰਾਂ ਵਿੱਚ ਹੋਈ ਸੀ। ਇਸ ਲਈ 5,400 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਸਨ।
CBI ਛਾਪੇ ਅਤੇ ਗ੍ਰਿਫ਼ਤਾਰੀਆਂ:
NEET ਪੇਪਰ ਲੀਕ ਮਾਮਲੇ ਵਿੱਚ CBI ਨੇ ਹੁਣ ਤੱਕ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਰਾਜਸਥਾਨ ਦੇ ਮੰਗੀ ਲਾਲ ਬਿਨਵਾਲ, ਉਸ ਦਾ ਭਰਾ ਦਿਨੇਸ਼ ਬਿਨਵਾਲ, ਪੁੱਤਰ ਵਿਕਾਸ ਬਿਨਵਾਲ, ਗੁਰੂਗ੍ਰਾਮ ਦਾ ਯਸ਼ ਯਾਦਵ ਅਤੇ ਨਾਸਿਕ ਦਾ ਸ਼ੁਭਮ ਖੈਰਨਾਰ ਸ਼ਾਮਲ ਹਨ। ਅਦਾਲਤ ਨੇ ਇਨ੍ਹਾਂ ਪੰਜਾਂ ਨੂੰ 7 ਦਿਨਾਂ ਲਈ CBI ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਪੁਣੇ ਦੀ ਬਿਊਟੀਸ਼ੀਅਨ ਮਨੀਸ਼ਾ ਵਾਘਮਾਰੇ ਅਤੇ ਨਾਸਿਕ ਦੇ ਧਨੰਜੈ ਲੋਖੰਡੇ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

