ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਹੁਣ ਨਵੀਂ ਨੀਤੀ ਬਣਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਵੱਲੋਂ ਕਮੇਟੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੀ ਨਿਗਰਾਨੀ ਲਈ ਮੁੱਖ ਸਕੱਤਰ ਕੇਪੀ ਸਿਨਹਾ ਦੀ ਅਗਵਾਈ ਵਿੱਚ ਇੱਕ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਨੂੰ ਇਸ ਕਮੇਟੀ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਕਮੇਟੀ ਨਾਬਾਲਗ ਬੱਚਿਆਂ ਵੱਲ ਧਿਆਨ ਦੇਵੇਗੀ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਇਹ ਦੇਖਿਆ ਗਿਆ ਹੈ ਕਿ ਨਾਬਾਲਗ ਬੱਚੇ ਜ਼ਿਆਦਾ ਨਸ਼ੇ ਦੀ ਦਲਦਲ ਵਿਚ ਫਸਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦੋ-ਤਿੰਨ ਮਹੀਨਿਆਂ ਵਿੱਚ ਨਵੀਂ ਨੀਤੀ ਬਣ ਜਾਵੇਗੀ।
ਇਹ ਵੀ ਪੜ੍ਹੋ – ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ