The Khalas Tv Blog India ਅਟਾਰੀ-ਵਾਹਗਾ ਬਾਰਡਰ ‘ਤੇ Retreat Ceremony ਦੇਖਣ ਆਉਣ ਵਾਲੇ ਯਾਤਰੀਆਂ ਲਈ ਨਵੀਂ ਸਹੂਲਤ ਸ਼ੁਰੂ
India Punjab

ਅਟਾਰੀ-ਵਾਹਗਾ ਬਾਰਡਰ ‘ਤੇ Retreat Ceremony ਦੇਖਣ ਆਉਣ ਵਾਲੇ ਯਾਤਰੀਆਂ ਲਈ ਨਵੀਂ ਸਹੂਲਤ ਸ਼ੁਰੂ

ਅੰਮ੍ਰਿਤਸਰ : ਅਟਾਰੀ-ਵਾਹਗਾ ਬਾਰਡਰ ‘ਤੇ ਰੀਟਰੀਟ ਸੈਰਮਨੀ ਦੇਖਣ ਵਾਲਿਆਂ ਦੇ ਲਈ ਇੱਕ ਨਵੀਂ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਇਥੇ ਆਉਣ ਵਾਲੇ ਦਰਸ਼ਕ ਪਹਿਲਾਂ ਹੀ ਆਨਲਾਈਨ ਟਿਕਟਾਂ ਬੁੱਕ ਕਰਵਾ ਸਕਦੇ ਹਨ। ਇਸ ਲਈ ਬੀਐਸਐਫ ਨੇ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਤੇ ਇਸ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਹ ਬੁਕਿੰਗ ਦਰਸ਼ਕਾਂ ਦੇ ਲਈ 1 ਜਨਵਰੀ ਤੋਂ ਸ਼ੁਰੂ ਹੋ ਚੁੱਕੀ ਹੈ। ਬੀਐਸਐਫ ਵੱਲੋਂ ਜਾਰੀ web portal https://attari.bsf.gov.in/bsf/ ‘ਤੇ ਜਾ ਕੇ ਇਹ ਬੁਕਿੰਗ ਕਰਵਾਈ ਜਾ ਸਕਦੀ ਹੈ ਪਰ ਇਹ 48 ਘੰਟੇ ਤੋਂ ਪਹਿਲਾਂ ਕਰਵਾਉਣੀ ਜ਼ਰੂਰੀ ਹੈ। ਦਰਸ਼ਕਾਂ ਨੂੰ ਬੁਕਿੰਗ ਕਰਵਾਉਣ ਤੋਂ ਬਾਅਦ ਸੀਟ ਨੰਬਰ ਅਲਾਟ ਕੀਤਾ ਜਾਵੇਗਾ। ਇਸ ਸੁਵਿਧਾ ਤੋਂ ਬਾਅਦ ਘਰ ਬੈਠੇ ਹੀ ਰੀਟਰੀਟ ਸਮਾਰੋਹ ਲਈ ਬੁਕਿੰਗ ਕਰ ਸਕਦੇ ਹਨ।

ਦੱਸਣਯੋਗ ਹੈ ਕਿ ‘ਅਟਾਰੀ-ਵਾਹਗਾ’ ਸਰਹੱਦ ‘ਤੇ ਇਹ ਰਸਮ ਰੋਜ਼ਾਨਾ ਸੂਰਜ ਡੁੱਬਣ ਤੋਂ ਪਹਿਲਾਂ ਸ਼ਾਮ ਨੂੰ ਕਰਵਾਈ ਜਾਂਦੇ ਇਸ ਸਮਾਰੋਹ ਨੂੰ ਦੇਖਣ ਲਈ ਵੱਡੀ ਗਿਣਤੀ ਦੇ ਵਿੱਚ ਸੈਲਾਨੀ ਇਥੇ ਪਹੁੰਚਦੇ ਹਨ। ਰੋਜ਼ਾਨਾ ਹੋਣ ਵਾਲੇ ਰਿਟਰੀਟ ਸੈਰੇਮਨੀ ਦੇ ਵਿੱਚ ਹਿੱਸਾ ਲੈਣ ਲਈ ਸੈਲਾਨੀਆਂ ਨੂੰ ਦੁਪਹਿਰ 3.30 ਵਜੇ ਤੱਕ ਉੱਥੇ ਪਹੁੰਚਣਾ ਪੈਂਦਾ ਹੈ ਤੇ ਬੀਟਿੰਗ ਰੀਟਰੀਟ ਸਮਾਰੋਹ ਨੂੰ ਦੇਖਣ ਲਈ ਰਜਿਸਟਰੇਸ਼ਨ ਕਰਵਾਉਣੀ ਪੈਂਦੀ ਹੈ ਤੇ ਕਈ ਵਾਰ ਖਾਸ ਮੌਕਿਆਂ ‘ਤੇ ਲੰਬੀਆਂ ਕਤਾਰਾਂ ਲੱਗ ਜਾਂਦੀ ਹੈ।
ਹੁਣ ਆਨਲਾਈਨ ਬੁਕਿੰਗ ਸ਼ੁਰੂ ਹੋਣ ਤੋਂ ਬਾਅਦ ਰਿਟਰੀਟ ਸੈਰੇਮਨੀ ਦੇਖਣ ਲਈ ਆਉਣ ਵਾਲੇ ਸੈਲਾਨੀਆਂ ਨੂੰ ਕਾਫੀ ਰਾਹਤ ਮਿਲੇਗੀ। ਉਹ ਕਿਸੇ ਵੀ ਜਗਾ ‘ਤੇ ਖੁੱਦ ਨੂੰ online ਰਜਿਸਟਰ ਕਰਵਾ ਸਕਦੇ ਹਨ।

Exit mobile version