ਬਿਊਰੋ ਰਿਪੋਰਟ: ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਉਨ੍ਹਾਂ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਮੁਲਾਜ਼ਾਂ ਨਾਲ ਹੱਥੋਪਾਈ ਹੋਣ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਇਲਜ਼ਾਮਾਂ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਤੇ ਉਨ੍ਹਾਂ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਵਿਜੀਲੈਂਸ ਟੀਮ ਜਦੋਂ ਮਜੀਠੀਆ ਦੇ ਇਲਾਕੇ ਵਿੱਚ ਛਾਪੇਮਾਰੀ ਲਈ ਗਈ ਸੀ ਤਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਟੀਮ ਦੀ ਕਾਰਵਾਈ ਵਿੱਚ ਰੁਕਾਵਟ ਪਾਈ ਗਈ। ਇਸ ਦੌਰਾਨ ਮਜੀਠੀਆ ਦੇ ਸਮਰਥਕ ਨਾ ਸਿਰਫ਼ ਵਿਜੀਲੈਂਸ ਅਧਿਕਾਰੀਆਂ ਨਾਲ ਹੱਥੋਪਾਈ ਹੋਏ ਬਲਕਿ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਦਖ਼ਲਅੰਦਾਜ਼ੀ ਵੀ ਕੀਤੀ।
ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤੀ ਗਈ FIR ਦੇ ਆਧਾਰ ’ਤੇ ਮਜੀਠੀਆ ਦੇ ਸਮਰਥਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਵਿਭਾਗ ਵੀ ਇਸ ਮਾਮਲੇ ਵਿੱਚ ਹੋਰ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ।