The Khalas Tv Blog India ਨਿਊਜਰਸੀ ਦੀ ਸੈਨੇਟ ਵੱਲੋਂ ਉਠਾਇਆ ਗਿਆ ਸਿੱਖਾਂ ਪ੍ਰਤੀ ਸ਼ਲਾਘਾਯੋਗ ਕਦਮ
India International Punjab Religion

ਨਿਊਜਰਸੀ ਦੀ ਸੈਨੇਟ ਵੱਲੋਂ ਉਠਾਇਆ ਗਿਆ ਸਿੱਖਾਂ ਪ੍ਰਤੀ ਸ਼ਲਾਘਾਯੋਗ ਕਦਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਨੇ 1984 ਦੇ ਸਿੱਖ ਕਤ ਲੇਆਮ ਨੂੰ ਸਿੱਖ ਨਸ ਲਕੁਸ਼ੀ ਐਲਾਨ ਦਿੱਤਾ ਹੈ। ਸੈਨੇਟ ਨੇ 1984 ਵਿੱਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸਿੱਖਾਂ ਖਿਲਾਫ਼ ਹੋਏ ਨਸ ਲੀ ਹਮ ਲਿਆਂ ਨੂੰ ਸਿੱਖ ਨਸ ਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ ਦਾ ਮਤਾ ਪਾਸ ਕੀਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜਰਸੀ ਦੀ ਸੈਨੇਟ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ 2015 ਵਿੱਚ ਕੈਲੇਫੋਰਨੀਆ ਸੂਬੇ ਦੇ ਸਦਨ ਅਤੇ 2018 ਵਿੱਚ ਪੈਨਸਿਲਵੇਨੀਆ ਸੂਬੇ ਵੱਲੋਂ ਵੀ ਅਜਿਹੇ ਮਤੇ ਪਾਸ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਥਾਂਵਾਂ ’ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤ ਲੇਆਮ ਕੀਤਾ ਗਿਆ ਸੀ। ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਸੀ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਜਿੱਥੇ ਵਿਦੇਸ਼ ਦੀਆਂ ਸਰਕਾਰਾਂ ਸਿੱਖਾਂ ’ਤੇ ਹੋਏ ਇਸ ਵਹਿ ਸ਼ੀਆਨਾ ਕਾਰੇ ਦੀ ਨਿਖੇਧੀ ਕਰ ਰਹੀਆਂ ਹਨ, ਉੱਥੇ ਹੀ ਕਾਂਗਰਸ ਪਾਰਟੀ ਇਨ੍ਹਾਂ ਘਟ ਨਾਵਾਂ ਦੇ ਦੋ ਸ਼ੀਆਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੇ ਜ਼ਖ਼ ਮਾਂ ’ਤੇ ਲੂਣ ਛਿੜਕ ਰਹੀ ਹੈ। ਧਾਮੀ ਨੇ ਨਿਊਜਰਸੀ ਦੇ ਸੈਨੇਟ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਸਿੱਖ ਸ਼ਖ਼ਸੀਅਤਾਂ ਵੱਲੋਂ ਨਿਭਾਈ ਭੂਮਿਕਾ ਦੀ ਪ੍ਰਸ਼ੰਸਾ ਵੀ ਕੀਤੀ।

Exit mobile version