Punjab

ਹਥਿਆਰਾਂ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਸਰਕਾਰ ਨੇ 23 ਦਸੰਬਰ ਤੱਕ ਵਾਪਿਸ ਮੰਗੇ ਹਥਿਆਰ

‘ਦ ਖਾਲਸ ਬਿਊਰੋ:-ਹਥਿਆਰ ਰੱਖਣ ਦੇ ਸ਼ੌਕੀਨਾਂ ਲਈ ਵੱਡੀ ਖਬਰ ਹੈ ਕਿ, ਹੁਣ ਕੇਂਦਰ ਸਰਕਾਰ ਨੇ ਹਥਿਆਰਾਂ ਦੇ ਲਾਇਸੈਂਸਾਂ ਬਾਰੇ ਨਿਯਮ ਬਦਲ ਦਿੱਤੇ ਹਨ। ਜਿਸ ਨਾਲ ਹਥਿਆਰਾਂ ਦੇ ਸ਼ੌਕੀਨਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ । ਹੁਣ ਕੋਈ ਵੀ ਵਿਅਕਤੀ ਇੱਕ ਲਾਇਸੈਂਸ ‘ਤੇ ਸਿਰਫ ਦੋ ਹਥਿਆਰ ਹੀ ਰੱਖ ਸਕਦਾ ਹੈ। ਦੋ ਤੋਂ ਵੱਧ ਹਥਿਆਰ ਰੱਖਣ ਵਾਲੇ ਅਸਲਾ ਲਾਇਸੈਂਸ ਧਾਰਕਾਂ ਨੂੰ 13 ਦਸੰਬਰ ਤੱਕ ਜਮ੍ਹਾਂ ਆਪਣੇ ਵਾਧੂ ਹਥਿਆਰ ਨੇੜਲੇ ਥਾਣੇ ਜਾਂ ਅਸਲਾ ਡੀਲਰ ਕੋਲ ਜਮ੍ਹਾਂ ਕਰਵਾਉਣਾ ਲਾਜ਼ਮੀ ਕਰਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਮੁੱਖੀ ਵੱਲੋਂ 23 ਜੂਨ ਨੂੰ ਅਸਲਾ ਐਕਟ ’ਚ ਸੋਧ ਬਾਰੇ ਖੇਤਰੀ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ’ਚ ਭਾਰਤ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਵੀਆਂ ਸੋਧਾਂ ਮੁਤਾਬਕ ਕਾਨੂੰਨੀ ਕਾਰਵਾਈ ਕਰਨ ਲਈ ਵੀ ਆਖਿਆ ਗਿਆ ਹੈ।

ਨਵੇਂ ਸੋਧ ਆਰਮਜ਼ ਐਕਟ 2019 ਅਨੁਸਾਰ, ਲਾਇਸੈਂਸਧਾਰਕ 2 ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ। ਜਿਸ ਕੋਲ 2 ਤੋਂ ਵੱਧ  ਹਥਿਆਰ ਹਨ, ਉਸ ਨੂੰ 13 ਦਸੰਬਰ, 2020 ਤੱਕ ਵਾਧੂ ਹਥਿਆਰ ਨੇੜਲੇ ਥਾਣੇ ਜਾਂ ਅਸਲਾ ਡੀਲਰ ਕੋਲ ਲਾਜ਼ਮੀ ਜਮ੍ਹਾਂ ਕਰਵਾਉਣਾ ਪਵੇਗਾ। ਜੇਕਰ ਆਰਮਡ ਫੋਰਸਜ਼ ਦੇ ਮੈਂਬਰਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਆਪਣੀ ਯੂਨਿਟ ਦੇ ਅਸਲਾਖਾਨੇ ’ਚ ਇੱਕ ਸਾਲ ਦੇ ਅੰਦਰ-ਅੰਦਰ ਹਥਿਆਰ ਜਮ੍ਹਾਂ ਕਰਵਾਉਣਾ ਪਵੇਗਾ। ਹੁਣ ਅਸਲਾ ਲਾਇਸੈਂਸ ਦੀ ਮਿਆਦ 5 ਸਾਲ ਹੋਵੇਗੀ ਜੋ ਕਿ ਪਹਿਲਾਂ 3 ਸਾਲ ਸੀ।

ਨਵੀਆਂ ਸੋਧਾਂ ਮੁਤਾਬਕ ਸਖਤ ਹਦਾਇਤਾ ਜਾਰੀ ਕੀਤੀਆਂ ਗਈਆ ਹਨ। ਜੇਕਰ ਕੋਈ ਵੀ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨ ਜਾਂ ਵਿਆਹ ਸਮਾਗਮ ਆਦਿ ਮੌਕੇ ਖੁਸ਼ੀ ’ਚ ਲਾਪ੍ਰਵਾਹੀ ਜਾਂ ਅਣਗਹਿਲੀ ਨਾਲ ਗੋਲੀ ਚਲਾਉਂਦਾ ਹੈ ਜਾਂ ਜਿਸ ਨਾਲ ਮਨੁੱਖੀ ਜਾਨ ਜਾਂ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਹੋਵੇ, ਤਾਂ ਉਸ ਨੂੰ ਘੱਟੋ-ਘੱਟ ਦੋ ਸਾਲ ਦੀ ਕੈਦ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ।  ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ ਪੁਲਿਸ ਜਾਂ ਫ਼ੌਜ ਦੇ ਮੁਲਾਜ਼ਮ ਕੋਲੋ ਹਥਿਆਰ ਖੋਹਦਾ ਹੈ ਤਾਂ ਉਸ ਵਿਅਕਤੀ ਨੂੰ  10 ਸਾਲ ਕੈਦ ਦੀ ਸਜ਼ਾ ਹੋ ਸਕਦੀ ਹੈ।