ਚੰਡੀਗੜ੍ਹ : ਪੰਜਾਬ ਦੀ ਬਰਨਾਲਾ ਸੀਟ ਤੋਂ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਮੰਗਲਵਾਰ ਨੂੰ ਸਹੁੰ ਚੁੱਕੀ ਗਈ ਹੈ। ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਵਿੱਚ ਹੋਇਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਵੱਲੋਂ ਸਹੁੰ ਚੁਕਾਈ।
ਪੰਜਾਬ ਦੀਆਂ ਚਾਰ ਸੀਟਾਂ ‘ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਈਆਂ। ਇਨ੍ਹਾਂ ਵਿੱਚੋਂ ‘ਆਪ’ ਨੇ ਬਰਨਾਲਾ ਨੂੰ ਛੱਡ ਕੇ ਬਾਕੀ ਤਿੰਨੋਂ ਸੀਟਾਂ ਜਿੱਤੀਆਂ ਸਨ। ਇਨ੍ਹਾਂ ਸੀਟਾਂ ‘ਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਡਾ: ਇੰਸ਼ਾਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਹੈ।