ਜੇ ਤੁਸੀਂ ਹੁਣ ਸਨਰੂਫ ਗੱਡੀ ਵਿੱਚੋਂ ਬਾਹਰ ਖੜ੍ਹ ਕੇ ਨਜ਼ਾਰਾ ਲੈਣਾ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ। ਅਜਿਹਾ ਕਰਨ ਵਾਲਿਆਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ‘ਚ ਹੁਣ ਲਗਜ਼ਰੀ ਗੱਡੀਆਂ ਦੇ ਉੱਪਰ ਬਣੇ ਸਨਰੂਫ ‘ਚੋਂ ਨਿਕਲਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਹੁਣ ਪੰਜਾਬ ਪੁਲਿਸ ਤੁਹਾਡਾ ਚਲਾਨ ਦੇ ਨਾਲ-ਨਾਲ ਪਰਚਾ ਵੀ ਦਰਜ ਕਰ ਸਕਦੀ ਹੈ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਇਸ ਸਬੰਧੀ ਪੁਲਿਸ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ‘ਤੇ ਨਜ਼ਰ ਰੱਖਣ ਲਈ ਸਾਰੇ ਜ਼ਿਲ੍ਹਿਆਂ ‘ਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਸ ਪਿੱਛੇ ਮਕਸਦ ਸੜਕ ਹਾਦਸਿਆਂ ਨੂੰ ਰੋਕਣਾ ਹੈ। ਨਾਲ ਹੀ ਪੰਜਾਬ ਪੁਲਿਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਜਾਂ ਵੀਡੀਓ ਸਾਹਮਣੇ ਆਉਂਦੀ ਹੈ ਤਾਂ ਪਹਿਲ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇ।
ਇਸ ਲਈ ਹੁਕਮ ਜਾਰੀ ਕਰਨੇ ਪਏ
ਇਹ ਹੁਕਮ ਬੈਂਗਲੁਰੂ ਦੀ ਤਰਜ਼ ‘ਤੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਨੇ ਜਾਰੀ ਕੀਤੇ ਹਨ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਲਗਜ਼ਰੀ ਕਾਰਾਂ ਸਨਰੂਫ ਨਾਲ ਫਿੱਟ ਹੋਣ। ਜਿਸ ਵਿਚ ਛੋਟੇ-ਛੋਟੇ ਬੱਚੇ ਬਾਹਰ ਆ ਕੇ ਰਾਸ਼ਟਰੀ ਅਤੇ ਰਾਜ ਮਾਰਗਾਂ ਅਤੇ ਸ਼ਹਿਰਾਂ ‘ਤੇ ਹੰਗਾਮਾ ਕਰਦੇ ਹਨ। ਇਸ ਨਾਲ ਡਰਾਈਵਰ ਦਾ ਧਿਆਨ ਭਟਕ ਜਾਂਦਾ ਹੈ।
ਅਜਿਹੇ ‘ਚ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ ਲੋਕਾਂ ਦਾ ਚਲਾਨ ਕੱਟਣਾ ਚਾਹੀਦਾ ਹੈ। ਇਸ ਸਬੰਧੀ ਟਰੈਫਿਕ ਵਿੰਗ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਜੇਕਰ ਕੋਈ ਅਜਿਹਾ ਵਾਹਨ ਸਾਡੇ ਧਿਆਨ ਵਿੱਚ ਆਉਂਦਾ ਹੈ। ਇਸ ਲਈ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾਵੇ। ਮੁਹਾਲੀ ਦੇ ਡੀਐਸਪੀ ਟਰੈਫਿਕ ਮਹੇਸ਼ ਸੈਣੀ ਨੇ ਕਿਹਾ ਕਿ ਨਿਯਮਾਂ ਨੂੰ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਜੁਰਮਾਨਾ 26 ਹਜ਼ਾਰ ਰੁਪਏ ਤੋਂ ਵੱਧ ਹੋ ਸਕਦਾ ਹੈ
ਪੁਲਿਸ ਵਿਭਾਗ ਦੇ ਮਾਹਿਰਾਂ ਅਨੁਸਾਰ ਕਾਰ ਕੰਪਨੀਆਂ ਵੱਲੋਂ ਲੋਕਾਂ ਦੀ ਸਹੂਲਤ ਲਈ ਇਹ ਟ੍ਰੇਂਡ ਫੀਚਰ ਦਿੱਤਾ ਗਿਆ ਹੈ। ਪਰ ਕਈ ਨੌਜਵਾਨ ਇਸ ਚੀਜ਼ ਦੀ ਦੁਰਵਰਤੋਂ ਕਰਦੇ ਹਨ। ਅਜਿਹੇ ਮਾਮਲਿਆਂ ‘ਚ ਭਾਰੀ ਜੁਰਮਾਨਾ ਲਗਾਇਆ ਜਾਂਦਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਵਿੱਚ ਇੱਕ ਨੌਜਵਾਨ ਸਨਰੂਫ ਖੋਲ੍ਹ ਕੇ ਲੇਟ ਗਿਆ ਸੀ। ਪੁਲਿਸ ਨੂੰ ਇਸ ਦੀ ਵੀਡੀਓ ਮਿਲੀ ਹੈ। ਇਸ ਤੋਂ ਬਾਅਦ ਉਸ ‘ਤੇ 26 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ।