‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਰਾਜਪਾਲ ਦਾ ਵਾਧੂ ਚਾਰਜ ਮਿਲ ਗਿਆ ਹੈ। ਇਸ ਤੋਂ ਪਹਿਲਾਂ ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਸੇਵਾ ਨਿਭਾ ਰਹੇ ਸਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਵਜੋਂ ਕਾਰਜਭਾਰ ਸੰਭਾਲਣ ਲਈ ਨਿਯੁਕਤ ਕੀਤਾ ਹੈ। ਆਪਣੇ ਫਰਜ਼ਾਂ ਤੋਂ ਇਲਾਵਾ ਉਹ ਅਹੁਦਾ ਸੰਭਾਲਣ ਦੀ ਤਾਰੀਕ ਤੋਂ ਰੈਗੂਲਰ ਪ੍ਰਬੰਧ ਹੋਣ ਤੱਕ ਪੰਜਾਬ ਦੇ ਰਾਜਪਾਲ ਦਾ ਕੰਮ ਸੰਭਾਲਣਗੇ।

Related Post
India, International, Punjab, Video
Video -ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। 18 September ।
September 18, 2025