The Khalas Tv Blog India ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਹੋਇਆ ਰਿਲੀਜ਼, ਇਸ ਦਿਨ ਹੋਵੇਗੀ ਰਿਲੀਜ਼
India Punjab

ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਹੋਇਆ ਰਿਲੀਜ਼, ਇਸ ਦਿਨ ਹੋਵੇਗੀ ਰਿਲੀਜ਼

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਫਿਲਮ ਐਮਰਜੈਂਸੀ (Film Emergency)  ਦਾ ਨਵਾਂ ਟਰੇਲਰ ਰਿਲੀਜ਼ ਹੋਇਆ ਹੈ। ਇਹ ਫਿਲਮ ਵਿਚ ਮੰਡੀ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਨੇ ਕੰਮ ਕੀਤਾ ਹੈ। ਕੰਗਨਾ ਨੇ ਟ੍ਰੇਲਰ ਨੂੰ ਸੋਸ਼ਲ ਮੀਡੀਆ (X) ‘ਤੇ ਸ਼ੇਅਰ ਕੀਤਾ ਹੈ। ਇਸ ਵਿੱਚੋਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਸਿੱਖਾਂ ਨੂੰ ਖਾਲਿਸਤਾਨੀ ਅਤੇ ਹੋਰ ਗਲਤ ਤਰੀਕਿਆਂ ਨਾਲ ਦਰਸਾਉਣ ਵਾਲੇ ਸਾਰੇ ਦ੍ਰਿਸ਼ ਹਟਾ ਦਿੱਤੇ ਗਏ ਹਨ। 14 ਅਗਸਤ ਨੂੰ ਰਿਲੀਜ਼ ਹੋਏ ਟ੍ਰੇਲਰ ਵਿੱਚ ਸਿੱਖਾਂ ਨੂੰ ਗੋਲੀਬਾਰੀ ਕਰਦੇ ਹੋਏ ਦਿਖਾਇਆ ਗਿਆ ਸੀ। ਸਿੱਖਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਅੱਤਵਾਦੀ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਦੱਸ ਦੇਈਏ ਕਿ ਅਗਸਤ ਵਿਚ ਫਿਲਮ ਦੇ ਟਰੇਲਰ ਬਾਰੇ ਕਾਫੀ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਇਸ ਵਿਚੋਂ ਕਈ ਦ੍ਰਿਸ਼ ਹਟਾ ਕੇ ਦੁਬਾਰਾ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਤੋਂ ਇਲਾਵਾ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਦ੍ਰਿਸ਼ ’ਤੇ ਇਤਰਾਜ਼ ਪ੍ਰਗਟਾਇਆ ਸੀ। ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਇਹ ਫਿਲਮ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ

ਇਹ ਵੀ ਪੜ੍ਹੋ – ਨਵੀਂ ਪਾਰਟੀ ਬਣਾਉਣ ਜਾ ਰਹੇ ਆਗੂਆਂ ਦੇ ਦੁਆਲਾ ਹੋਏ ਸੁਖਬੀਰ ਬਾਦਲ

 

Exit mobile version