‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜੇਸਿੰਡਾ ਆਡਰਨ ਨੇ ਭਾਰਤ ਵਿੱਚ ਕਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਵਾਧਾ ਹੋਣ ਕਾਰਨ 11 ਅਪ੍ਰੈਲ ਤੋਂ ਦੋ ਹਫ਼ਤਿਆਂ ਲਈ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਦਾਖਲੇ ’ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ। ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਕਾਰਨ ਨਿਊਜ਼ੀਲੈਂਡ ਦੇ ਨਾਗਰਿਕਾਂ ਨੂੰ ਵੀ ਦੇਸ਼ ਵਿਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਐਤਵਾਰ ਤੋਂ ਸ਼ੁਰੂ ਹੋ ਕੇ 28 ਅਪ੍ਰੈਲ ਤੱਕ ਜਾਰੀ ਰਹੇਗੀ।