The Khalas Tv Blog International ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
International Punjab Religion

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਔਕਲੈਂਡ (19 ਅਪ੍ਰੈਲ, 2026): ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। 

ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ। 

ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ। 

ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਸ. ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਆਦਿ ਮੌਜੂਦ ਸਨ।

Exit mobile version