The Khalas Tv Blog Punjab NHAI ਨੇ ਪੰਜਾਬ ਤੋਂ ਮੰਗੀ ਹੋਰ ਜ਼ਮੀਨ
Punjab

NHAI ਨੇ ਪੰਜਾਬ ਤੋਂ ਮੰਗੀ ਹੋਰ ਜ਼ਮੀਨ

ਬਿਉਰੋ ਰਿਪੋਰਟ – ਨੈਸ਼ਨਲ ਹਾਈਵੇਅ ਅਥਾਰਟੀ (NHAI) ਨੂੰ ਪੰਜਾਬ ਵਿੱਚ ਸੜਕੀ ਨੈੱਟਵਰਕ ਲਈ ਸੂਬੇ ਵਿੱਚ 15 ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ 103 ਕਿਲੋਮੀਟਰ ਜ਼ਮੀਨ ਦੀ ਲੋੜ ਹੈ। ਇੰਨਾ ਹੀ ਨਹੀਂ ਕਿਸਾਨਾਂ ਦੇ ਰੋਸ ਕਾਰਨ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਵੇਅ ਦੇ ਤਿੰਨ ਛੋਟੇ ਹਿੱਸਿਆਂ ਦਾ ਕੰਮ ਵੀ ਠੱਪ ਹੈ। ਇਸ ਦੇ ਲਈ NHAI ਤਰਫੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਉਮੀਦ ਹੈ ਕਿ ਇਹ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ। ਦੱਸ ਦੇਈਏ ਕਿ ਸੂਬੇ ਵਿਚ 1,344 ਕਿਲੋਮੀਟਰ ਦੇ 37 ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਕਈ ਪ੍ਰਾਜੈਕਟ ਜ਼ਮੀਨ ਦੀ ਘਾਟ ਅਤੇ ਕਿਸਾਨਾਂ ਦੇ ਵਿਰੋਧ ਕਾਰਨ ਰੁਕੇ ਹੋਏ ਹਨ।  ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਪੱਸ਼ਟ ਕੀਤਾ ਹੈ ਕਿ ਜੋ ਸੂਬਾ ਸਰਕਾਰ ਹਾਈਵੇਅ ਪ੍ਰਾਜੈਕਟ ਲਈ ਜ਼ਮੀਨ ਨਹੀਂ ਦੇਵੇਗੀ ਉਨ੍ਹਾਂ ਸੂਬਿਆਂ ਤੋਂ ਪ੍ਰਾਜੈਕਟ ਵਾਪਸ ਲਏ ਜਾਣਗੇ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਤਕਾਲੀ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡੀਜੀਪੀ ਅਨੁਰਾਗ ਵਰਮਾ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ NHAI ਨੂੰ 94 ਫੀਸਦੀ ਜ਼ਮੀਨ ਮੁਹੱਈਆ ਕਰਵਾ ਦਿੱਤੀ।

ਇਹ ਵੀ ਪੜ੍ਹੋ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਅਖੰਡ ਪਾਠ ਸਾਹਿਬ ਦੇ ਪਾਏ ਭੋਗ

 

Exit mobile version