‘ਦ ਖ਼ਾਲਸ ਬਿਊਰੋ :- ਨੈਸ਼ਨਲ ਹਿਊਮਨ ਰਾਈਟ ਕਮਿਸ਼ਨ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 3 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਸੂਬਿਆਂ ਵਿੱਚ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਸ਼ਾਮਿਲ ਹਨ। ਨੈਸ਼ਨਲ ਹਿਊਮਨ ਰਾਈਟ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਤੋਂ 4 ਹਫਤਿਆਂ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਸਬੰਧੀ ਜਵਾਬ ਮੰਗਿਆ ਹੈ।
ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਸਰਕਾਰਾਂ ਵੱਲੋਂ ਕਰੋਨਾ ਨਿਯਮ ਲਾਗੂ ਕੀਤੇ ਜਾ ਰਹੇ ਹਨ। ਵੱਖ-ਵੱਖ ਸੂਬਿਆਂ ਵਿੱਚ ਲਾਕਡਾਊਨ ਲਗਾਇਆ ਗਿਆ ਹੈ। ਲੋਕਾਂ ਨੂੰ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।