India International Punjab

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਇੰਡ ਗੋਲਡੀ ‘ਤੇ NIA ਨੇ ਰੱਖਿਆ ਲੱਖਾਂ ਦਾ ਇਨਾਮ !

ਬਿਉਰੋ ਰਿਪੋਰਟ – ਕੌਮੀ ਜਾਂਚ ਏਜੰਸੀ (NIA) ਨੇ ਸਿੱਧੂ ਮੂਸੇਵਾਲਾ (Sidhu Moosawala) ਕਤਲਕਾਂਡ ਦੇ ਮਾਸਟਰ ਮਾਇੰਡ ਅਤੇ ਚੰਡੀਗੜ੍ਹ ’ਚ ਜਬਰੀ ਵਸੂਲੀ ਅਤੇ ਗੋਲੀਬਾਰੀ ਦੇ ਮਾਮਲੇ ’ਚ ਲੋੜੀਂਦੇ ਗੋਲਡੀ ਬਰਾੜ (Gody Brar) ਤੇ ਉਸ ਦੇ ਇਕ ਹੋਰ ਸਾਥੀ ਦੀ ਗ੍ਰਿਫਤਾਰੀ ‘ਤੇ 10-10 ਲੱਖ ਰੁਪਏ ਦਾ ਨਕਦ ਇਨਾਮ ਦਾ ਐਲਾਨ ਕੀਤਾ ਹੈ। NIA ਨੇ ਕਿਹਾ ਦੋਵੇ ਮੁਲਜ਼ਮ ਇਸੇ ਸਾਲ 8 ਮਾਰਚ ਨੂੰ ਜਬਰਨ ਵਸੂਲੀ ਕਾਰੋਬਾਰੀ ਦੇ ਘਰ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਲੋੜੀਂਦੇ ਸਨ।

NIA ਨੇ ਕਿਹਾ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਸ੍ਰੀ ਮੁਕਤਸਰ ਸਾਹਿਬ ਸ਼ਹਿਰ,ਅਤੇ ਉਸ ਦਾ ਸਾਥੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਬਾਬਾ ਦੀਪ ਸਿੰਘ ਕਲੋਨੀ, ਰਾਜਪੁਰਾ ਦਾ ਰਹਿਣ ਵਾਲਾ ਹੈ । ਦੋਵਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮਾਮਲੇ ਦਰਜ ਹਨ ।

ਏਜੰਸੀ ਨੇ ਦੋਹਾਂ ਵਿਅਕਤੀਆਂ ਵਿਚੋਂ ਕਿਸੇ ਦੀ ਗ੍ਰਿਫਤਾਰੀ ਲਈ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਫੈਸਲਾ ਲਿਆ ਹੈ। NIA ਨੇ ਕਿਹਾ ਹੈ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ । ਇਸ ਸਬੰਧੀ ਜਾਣਕਾਰੀ NIA ਹੈੱਡਕੁਆਰਟਰ ਦੇ ਟੈਲੀਫੋਨ ਨੰਬਰ ’ਤੇ ਜਾਂ ਈ-ਮੇਲ, ਵਟਸਐਪ ਜਾਂ ਫਿਰ ਟੈਲੀਗ੍ਰਾਮ ਐਪ ਰਾਹੀਂ ਸਾਂਝੀ ਕੀਤੀ ਜਾ ਸਕਦੀ ਹੈ ।