India Punjab

ਲੁਧਿਆਣਾ ਕੋਰਟ ਬਲਾਸਟ ਦਾ ਮੁੱਖ ਮੁਲਜ਼ਮ ਗ੍ਰਿਫਤਾਰ, ਸਿਰ ‘ਤੇ ਸੀ ਦਸ ਲੱਖ ਦਾ ਇਨਾਮ

NIA, terrorist Harpreet Malaysia, Ludhiana court bomb blast case

ਨਵੀਂ ਦਿੱਲੀ : ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਗੋਲਡੀ ਬਰਾੜ ਦੇ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਤੋਂ ਬਾਅਦ ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਰਹੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲੁਧਿਆਣਾ ਕੋਰਟ ਬੰਬ ਧਮਾਕੇ(Ludhiana court bomb blast case) ਦੇ ਭਗੌੜੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਰਿਪੋਰਟਾਂ ਮੁਤਾਬਕ ਉਸਨੂੰ ਬੀਤੇ ਦਿਨ ਵੀਰਵਾਰ ਨੂੰ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਣ ‘ਤੇ ਦਿੱਲੀ ਏਅਰ ਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ।

ਮੁਲਜ਼ਮ ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਹੋ ਚੁੱਕਾ ਹੈ। ਇਸ ਦੇ ਨਾਲ ਹੀ ਇਸਦੇ ਖਿਲਾਫ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ।

ਉਹ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਿਆੜੀ ਕਲਾ ਦਾ ਵਸਨੀਕ ਹੈ। ਉਹ ਕਥਿਤ ਤੌਰ ‘ਤੇ ਵਿਸਫੋਟਕਾਂ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਲ ਅਤੇ ਲੋੜੀਂਦਾ ਸੀ।

ਐਨਆਈਏ ਦੇ ਅਨੁਸਾਰ ਹਰਪ੍ਰੀਤ ਸਿੰਘ ਪਾਕਿਸਤਾਨ-ਅਧਾਰਤ, ਆਈਐਸਵਾਈਐਫ ਦੇ ਸਵੈ-ਸਟਾਇਲ ਚੀਫ਼ ਲਖਬੀਰ ਸਿੰਘ ਰੋਡੇ ਦਾ ਇੱਕ ਸਾਥੀ ਸੀ, ਉਹ ਵੀ ਧਮਾਕੇ ਵਿੱਚ ਵੀ ਸ਼ਾਮਲ ਸੀ। ਲੁਧਿਆਣਾ ਕੋਰਟ ਧਮਾਕੇ ਕੇਸ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਛੇ ਹੋਰ ਜ਼ਖਮੀ ਹੋਏ ਸਨ।

NIA, terrorist Harpreet Malaysia, Ludhiana court bomb blast case
ਐਨਆਈ ਵੱਲੋ ਰੱਖ ਦਸ ਲੱਖ ਦੇ ਇਨਾਮ ਤੋਂ ਬਾਅਦ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਦਾ ਇਸ਼ਤਿਹਾਰ ਜਾਰੀ ਕੀਤਾ।

NIA ਨੇ ਕਿਹਾ, “ਰੋਡੇ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਸਿੰਘ ਨੇ ਕਸਟਮ-ਮੇਡ ਆਈਈਡੀ ਦੀ ਡਿਲੀਵਰੀ ਦਾ ਤਾਲਮੇਲ ਕੀਤਾ, ਜੋ ਪਾਕਿਸਤਾਨ ਤੋਂ ਉਸਦੇ ਭਾਰਤ-ਅਧਾਰਤ ਸਾਥੀਆਂ ਨੂੰ ਭੇਜਿਆ ਗਿਆ ਸੀ, ਜਿਸਦੀ ਵਰਤੋਂ ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਵਿੱਚ ਕੀਤੀ ਗਈ ਸੀ।”

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ ‘ਚੋਂ ਕਾਬੂ…

ਇਸ ਧਮਾਕੇ ਵਿੱਚ ਅੱਤਵਾਦੀ ਐਂਗਲ ਦੇ ਸ਼ੱਕ ਕਾਰਨ ਕੇਂਦਰੀ ਜਾਂਚ ਏਜੰਸੀ ਐਨਆਈਏ ਅਤੇ ਐਨਐਸਜੀ ਸਰਗਰਮ ਹੋ ਗਏ। ਦੋਵਾਂ ਏਜੰਸੀਆਂ ਦੇ ਅਧਿਕਾਰੀ ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਨਾਲ ਮਿਲ ਕੇ ਜਾਂਚ ਕਰ ਰਹੇ ਹਨ। ਇਸ ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਧਮਾਕਾ ਵਿਦੇਸ਼ੀ ਤਾਕਤਾਂ ਦੀ ਕਾਰਵਾਈ ਹੈ?

ਜ਼ਿਕਰਯੋਗ ਹੈ ਕਿ ਧਮਾਕੇ ਨਾਲ ਸਬੰਧਤ ਕੇਸ ਪਹਿਲਾਂ 23 ਦਸੰਬਰ, 2021 ਨੂੰ ਲੁਧਿਆਣਾ ਕਮਿਸ਼ਨਰੇਟ ਦੇ ਥਾਣਾ ਡਵੀਜ਼ਨ-5 ਵਿੱਚ ਦਰਜ ਕੀਤਾ ਗਿਆ ਸੀ ਅਤੇ ਐਨਆਈਏ ਨੇ 13 ਜਨਵਰੀ ਨੂੰ ਮੁੜ ਦਰਜ ਕੀਤਾ ਸੀ।