Punjab

ਮਨਕੀਰਤ ਔਲਖ ਅਤੇ ਢਿੱਲੋਂ ਤੋਂ ਬਾਅਦ ਹੁਣ NIA ਨੇ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ

NIA questioned Jenny Johal

ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਤੋਂ ਬਾਅਦ ਇੱਕ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਕੜੀ ‘ਚ ਅੱਜ  NIA ਨੇ ਗਾਇਕ ਜੈਨੀ ਜੌਹਲ ( Singer Jenny Johal) ਤੋਂ ਪੁੱਛਗਿਛ ਕੀਤੀ ਹੈ। ਸੂਤਰਾਂ ਅਨੁਸਾਰ ਐਨਆਈਏ ਨੇ ਜੈਨੀ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਅਤੇ ਉਸ ਦੇ ਬਿਆਨ ਦਰਜ ਕੀਤੇ।

ਹਾਲ ਹੀ ‘ਚ ਜੈਨੀ ਜੌਹਲ ਨੇ ਆਪਣਾ ਗੀਤ ‘ਲੈਟਰ ਟੂ CM’ ਰਿਲੀਜ਼ ਕੀਤਾ ਹੈ। ਇਸ ਗੀਤ ‘ਚ ਜਿਸ ਚੀਜ਼ ਨੇ ਸਾਰਿਆਂ ਦਾ ਧਿਆਨ ਖਿੱਚਿਆ ਉਹ ਸੀ ਇਸ ਗੀਤ ਦੇ ਬੋਲ। ਤੁਹਾਨੂੰ ਦੱਸ ਦੇਈਏ ਕਿ ‘ਲੈਟਰ ਟੂ ਸੀਐਮ’ ਗੀਤ ਰਾਹੀਂ ਜੈਨੀ ਜੌਹਲ ਨੇ ਸਰਕਾਰ ਤੋਂ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਅਪੀਲ ਕੀਤੀ ਹੈ। ਗੀਤ ਦੇ ਸਾਹਮਣੇ ਆਉਣ ਤੋਂ ਬਾਅਦ, NIA ਨੇ ਗਾਇਕਾ ਤੋਂ ਪੁੱਛ-ਗਿੱਛ ਕੀਤੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਸ ਕੋਲ ਅਜਿਹੀ ਕੋਈ ਜਾਣਕਾਰੀ ਹੈ ਜਿਸ ਬਾਰੇ ਉਹ ਜਾਣੂ ਨਹੀਂ ਸੀ।

ਦੱਸ ਦਈਏ ਕਿ ਲੰਘੇ ਕੱਲ੍ਹ  ਗਾਇਕ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ  ( Punjabi singers Dilpreet Dhillon and Mankirat Aulakh) ਤੋਂ NIA ਨੇ ਦਿੱਲੀ ਹੈੱਡਕੁਆਰਟਰ ‘ਤੇ ਕਈ ਘੰਟੇ ਪੁੱਛਗਿੱਛ ਕੀਤੀ ਗਈ । ਦੱਸ ਦੇਈਏ ਕਿ ਮਨਕੀਰਤ ਅਤੇ ਢਿੱਲੋਂ ਦੇ ਗੈਂਗਸਟਰ ਲੌਰੇਸ਼ ਬਿਸ਼ਨੋਈ ਨਾਲ ਸਬੰਧ ਪਹਿਲਾਂ ਵੀ ਸਾਹਮਣੇ ਆਉਂਦੇ ਰਹੇ ਹਨ, ਜਿਸ ਤੋਂ ਬਾਅਦ ਬੰਬੀਹਾ ਗੈਂਗ ਮੂਸੇਵਾਲਾ ਕਾਂਡ ਤੋਂ ਬਾਅਦ ਗਾਇਕ ਮਨਕੀਰਤ ਔਲਕ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਤੇ ਮਨਕੀਰਤ ਕੋਲੋਂ NIA ਨੇ ਕੀਤੀ ਪੁੱਛਗਿੱਛ

ਪੁੱਛਗਿੱਛ ਤੋਂ ਬਾਅਦ ਦੋਵੇਂ ਗਾਇਕਾਂ ਨੂੰ ਛੱਡ ਦਿੱਤਾ ਗਿਆ। ਹਾਲਾਂਕਿ ਲੋੜ ਪੈਣ ‘ਤੇ ਦੋਵਾਂ ਪੰਜਾਬੀ ਗਾਇਕਾਂ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਜਾ ਸਕਦਾ ਹੈ। ਪੁੱਛਗਿੱਛ ਦੌਰਾਨ ਦੋਵਾਂ ਗਾਇਕਾਂ ਦੀਆਂ ਐਲਬਮਾਂ ਅਤੇ ਹੋਰ ਕਈ ਜਾਣਕਾਰੀਆਂ ਵੀ ਮੰਗੀਆਂ ਗਈਆਂ। ਹਾਲ ਹੀ ‘ਚ ਦੋ ਵੱਖ-ਵੱਖ ਦਿਨਾਂ ‘ਤੇ NIA ਵੱਲੋਂ ਦੋਵਾਂ ਪੰਜਾਬੀ ਗਾਇਕਾਂ ਤੋਂ ਇਹ ਅਹਿਮ ਪੁੱਛਗਿੱਛ ਕੀਤੀ ਗਈ ਸੀ।

ਹਾਲ ਹੀ ‘ਚ NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਪੁੱਛਗਿੱਛ ਕੀਤੀ ਹੈ। ਖਾਨ ਮੂਸੇ ਵਾਲਾ ਦਾ ਕਰੀਬੀ ਦੋਸਤ ਹੈ। ਪੁੱਛਗਿੱਛ ਤੋਂ ਬਾਅਦ, ਉਸਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਮੂਸੇ ਵਾਲਾ ਲਈ ਇਨਸਾਫ ਦੀ ਮੰਗ ਕੀਤੀ।

ਮੂਸੇ ਵਾਲਾ ਦੀ 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇ ਵਾਹ ਫਾਇਰਿੰਗ ਕਰਕੇ ਸਿੱਧੂ ਮੂਸੇਵਾਲਾ ਦਾ ਕ ਲ ਕਰ ਦਿੱਤਾ ਸੀ। ਇਸ ਘਟ ਨਾ ਵਿੱਚ ਸਿੱਧੂ ਮੂਸੇਵਾਲਾ ਨੂੰ ਕਰੀਬ ਸੱਤ ਗੋ ਲੀਆਂ ਲੱਗੀਆਂ ਤੇ ਉਸ ਦੀ ਮੌਕੇ ’ਤੇ ਹੀ ਮੌ ਤ ਗਈ ਸੀ। ਹਮ ਲੇ ਵਿੱਚ ਉਸ ਦੇ ਦੋ ਹੋਰ ਸਾਥੀ ਬੁਰੀ ਤਰ੍ਹਾਂ ਜ਼ਖ਼ ਮੀ ਹੋ ਗਏ ਸਨ। ਇਹ ਘਟਨਾ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਵਾਪਰੀ ਸੀ। ਉਸ ਦੇ ਕਤਲ ਤੋਂ ਕੁਝ ਘੰਟੇ ਬਾਅਦ ਕੈਨੇਡਾ ਵਿੱਚ ਰਹਿੰਦੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂ ਗ ਨੇ ਸਿੱਧੂ ਮੂਸੇਵਾਲਾ ਦੇ ਕਤ ਲ ਦੀ ਜ਼ਿੰਮੇਵਾਰੀ ਲਈ ਸੀ