‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਪੰਜਾਬ ਅੰਦਰ ਵਧ ਰਹੇ ਕੋਰੋਨਾ ਦੇ ਕੇਸਾਂ ਕਾਰਨ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਵੱਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਲੁਧਿਆਣਾ ਦੇ ਡੀਸੀ ਨੇ ਲੁਧਿਆਣਾ ‘ਚ ਅੱਜ ਰਾਤ 11 ਵਜੇ ਤੋਂ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਹੈ। ਕਰਫਿਊ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਡੀਸੀ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਾਣਕਾਰੀ ਅਨੁਸਾਰ ਹੁਣ ਤੱਕ ਪੰਜਾਬ ਦੇ ਕੁੱਲ ਛੇ ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਲਗਾਇਆ ਗਿਆ ਹੈ। ਰਾਤ ਸਮੇਂ ਫੈਕਟਰੀਆਂ ਵਿਚ ਕੰਮ ਕਰਨ ‘ਤੇ ਕੋਈ ਪਾਬੰਧੀ ਨਹੀਂ ਲਗਾਈ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ‘ਤੇ ਆਉਣ ਜਾਣ ਵਾਲਿਆਂ ‘ਤੇ ਰੋਕ ਵੀ ਨਹੀਂ ਰਹੇਗੀ।
ਉੱਧਰ, ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਇਹ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ ਅਤੇ ਉਲੰਘਣਾ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।