‘ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਮੁੜ ਤੋਂ ਨਾਈਟ ਕਰਫਿਊ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਨਾਲ ਲੱਗਦੇ ਦਿੱਲੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਵੀ ਇਹ ਐਲਾਨ ਕੀਤਾ ਗਿਆ ਹੈ।
ਨਾਈਟ ਕਰਫਿਊ ਦੇ ਨਾਲ-ਨਾਲ ਸੂਬੇ ਵਿੱਚ ਕਈ ਹੋਰ ਪਾਬੰਦੀਆਂ ਲਾਉਣ ਦੇ ਵੀ ਆਦੇਸ਼ ਦਿੱਤੇ ਹਨ। ਪਹਿਲੀ ਦਸੰਬਰ ਤੋਂ ਰਾਤ 10 ਵਜੇਂ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫਿਊ ਰਹੇਗਾ।
ਇਸ ਦੇ ਨਾਲ ਹੀ ਮਾਸਕ ਪਾਉਣ ਸਬੰਧੀ ਵੀ ਪੰਜਾਬ ਸਰਕਾਰ ਨੇ ਸਖ਼ਤ ਆਦੇਸ਼ ਦਿੱਤੇ ਹਨ। ਮਾਸਕ ਨਾ ਪਾਉਣ ਦੀ ਹਾਲਤ ਵਿੱਚ ਇੱਕ ਹਜ਼ਾਰ ਰੁਪਏ ਤਕ ਦਾ ਜ਼ੁਰਮਾਨਾ ਲਾਉਣ ਦੀ ਵਿਵਸਥਾ ਕੀਤੀ ਗਈ ਹੈ। ਦਿੱਲੀ ਵਿੱਚ ਮਾਸਕ ਨਾ ਪਾਉਣ ’ਤੇ 2000 ਰੁਪਏ ਤਕ ਦਾ ਜ਼ੁਰਮਾਨਾ ਲਾਇਆ ਗਿਆ ਹੈ।