The Khalas Tv Blog Punjab ਨਿਹੰਗ ‘ਤੇ ਲੱਗਿਆ ਨੌਜਵਾਨ ਦੇ ਕਤਲ ਦਾ ਇਲਜ਼ਾਮ! ਘਰ ਵਿੱਚ ਵੜ ਕੇ ਵਾਰਦਾਤ ਨੂੰ ਦਿੱਤਾ ਅੰਜਾਮ
Punjab

ਨਿਹੰਗ ‘ਤੇ ਲੱਗਿਆ ਨੌਜਵਾਨ ਦੇ ਕਤਲ ਦਾ ਇਲਜ਼ਾਮ! ਘਰ ਵਿੱਚ ਵੜ ਕੇ ਵਾਰਦਾਤ ਨੂੰ ਦਿੱਤਾ ਅੰਜਾਮ

ਬਿਉਰੋ ਰਿਪੋਰਟ – ਅੰਮ੍ਰਿਤਸਰ (Amritsar) ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਨਿਹੰਗ ਸਿੰਘ ‘ਤੇ ਨੌਜਵਾਨ ਦੇ ਕਤਲ ਦਾ ਇਲਜ਼ਾਮ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਨੇ ਘਰ ਵਿੱਚ ਵੜ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਪਿੰਡ ਦੇ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜ ਕੇ ਉਸ ਨੂੰ ਬੁਰੀ ਤਰੀਕੇ ਨਾਲ ਕੁੱਟਿਆ ਅਤੇ ਫਿਰ ਤਲਵਾਰ ਦੇ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਉਧਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਵਿਚ ਪੁਰਾਣੀ ਰੰਜਿਸ਼ ਕਰਕੇ ਨਿਹੰਗ ਸੁਖਦੇਵ ਸਿੰਘ ਵਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ –   ਤਰਨ ਤਾਰਨ ਪੁਲਿਸ ਤੇ ਕੇਂਦਰੀ ਏਜੰਸੀ ਨੇ ਚਲਾਇਆ ਸਾਂਝਾ ਅਪਰੇਸ਼ਨ! ਵੱਡੀ ਸਫਲਤਾ ਕੀਤੀ ਹਾਸਲ

 

Exit mobile version