India

ਤੇਜ਼ ਰਫ਼ਤਾਰ ਜੈਗੁਆਰ ਕਾਰ ਭੀੜ ‘ਚ ਜਾ ਵੜੀ, ਕਿਸੇ ਨੂੰ ਵੀ ਬਚਣ ਦਾ ਨਾ ਮਿਲਿਆ ਸਮਾਂ…

Ahmedabad, accident, Iskcon flyover , ISKCON temple,

ਅਹਿਮਦਾਬਾਦ— ਗੁਜਰਾਤ ਦੇ ਅਹਿਮਦਾਬਾਦ ‘ਚ ਸਰਖੇਜ-ਗਾਂਧੀਨਗਰ ਹਾਈਵੇਅ ‘ਤੇ ਇਸਕੋਨ ਮੰਦਰ(ISKCON temple) ਨੇੜੇ ਫਲਾਈਓਵਰ ‘ਤੇ ਵੀਰਵਾਰ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇਸਕੋਨ ਪੁਲ ‘ਤੇ ਹੋਏ ਇਸ ਹਿੱਟ ਐਂਡ ਰਨ ਸੜਕ ਹਾਦਸੇ ‘ਚ ਇਕ ਜੈਗੁਆਰ ਕਾਰ ਲੋਕਾਂ ‘ਤੇ ਚੜ੍ਹ ਗਈ, ਜਿਸ ‘ਚ ਇਕ ਪੁਲਿਸ ਕਾਂਸਟੇਬਲ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 13 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਸਾਰੇ ਜ਼ਖਮੀਆਂ ਨੂੰ ਸ਼ਹਿਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਜੈਗੁਆਰ ਦੀ ਰਫ਼ਤਾਰ 150 ਕਿਲੋਮੀਟਰ ਤੋਂ ਵੱਧ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਲੋਕ 30 ਫੁੱਟ ਦੂਰ ਤੱਕ ਜਾ ਡਿੱਗੇ। ਮ੍ਰਿਤਕਾਂ ‘ਚ ਇਕ ਪੁਲਿਸ ਕਾਂਸਟੇਬਲ ਅਤੇ ਇਕ ਹੋਮਗਾਰਡ ਵੀ ਸ਼ਾਮਲ ਹੈ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਬੋਟਾਦ ਜ਼ਿਲ੍ਹੇ ਦੇ ਸੁਰੇਂਦਰਨਗਰ ਦੇ ਨੌਜਵਾਨ ਵੀ ਸ਼ਾਮਲ ਹਨ। ਇਹ ਹਾਦਸਾ ਵੀਰਵਾਰ ਸਵੇਰੇ ਕਰੀਬ 1 ਵਜੇ ਵਾਪਰਿਆ।

6 ਲੋਕਾਂ ਦੀ ਮੌਕੇ ‘ਤੇ ਹੀ ਮੌਤ

ਟ੍ਰੈਫਿਕ ਵਿਭਾਗ ਦੇ ਏਸੀਪੀ ਐੱਸਜੇ ਮੋਦੀ ਨੇ ਦਿਵਿਆ ਨੇ ਮੀਡੀਆ ਨੂੰ ਦੱਸਿਆ ਕਿ ਇਸ ਘਟਨਾ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀਆਂ ਨੂੰ ਇਲਾਜ ਲਈ ਸੋਲਾ ਸਿਵਲ ਲਿਜਾਇਆ ਗਿਆ। ਇਸ ਹਾਦਸੇ ਵਿੱਚ ਜੈਗੁਆਰ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ। ਉਸ ਨੂੰ ਸਿਮਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸੋਲਾ ਸਿਵਲ ਹਸਪਤਾਲ ਦੀ ਮੈਡੀਕਲ ਅਫਸਰ ਕ੍ਰਿਪਾ ਪਟੇਲ ਨੇ ਕਿਹਾ, “12 ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ 9 ਦੀ ਮੌਤ ਹੋ ਗਈ ਸੀ।” ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਜੈਗੁਆਰ ਦੇ ਡਰਾਈਵਰ ਦੇ ਨਾਲ ਇੱਕ ਲੜਕਾ ਅਤੇ ਇੱਕ ਲੜਕੀ ਸੀ

ਪੁਲਿਸ ਨੇ ਦੱਸਿਆ ਕਿ ਜੈਗੁਆਰ ਵਿੱਚ ਦੋ ਲੜਕੇ ਅਤੇ ਇੱਕ ਲੜਕੀ ਸਨ। ਉਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਮੌਕੇ ‘ਤੇ ਮੌਜੂਦ ਨਾਰਾਜ਼ ਲੋਕਾਂ ਨੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ। ਹਾਲਾਂਕਿ ਕੁਝ ਲੋਕਾਂ ਨੇ ਉਨ੍ਹਾਂ ਨੂੰ ਬਚਾ ਲਿਆ। ਜ਼ਖਮੀ ਡਰਾਈਵਰ ਨੂੰ ਹਸਪਤਾਲ ਪਹੁੰਚਾਇਆ। ਜਦਕਿ ਲੜਕਾ ਅਤੇ ਲੜਖੀ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।